Weather Alert: ਪੰਜਾਬ ਦੇ 12 ਜ਼ਿਲ੍ਹਿਆਂ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ
Weather Alert: ਉੱਤਰ-ਪੂਰਬੀ ਭਾਰਤ ਦੇ ਆਲੇ-ਦੁਆਲੇ ਚੱਕਰਵਾਤੀ ਸਰਕੂਲੇਸ਼ਨ ਦੇ ਵਿਕਾਸ ਕਾਰਨ ਕਈ ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ
Weather Alert: ਮੌਸਮ ਵਿਭਾਗ ਦੇ ਵੱਲੋਂ ਅਲਰਟ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਅਗਲੇ ਕੁੱਝ ਘੰਟਿਆਂ ਦੌਰਾਨ ਭਾਰੀ ਮੀਂਹ ਪਵੇਗਾ।
ਮੌਸਮ ਵਿਭਾਗ ਦੀ ਮੰਨੀਏ ਤਾਂ, ਸੰਗਰੂਰ , ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਕਪੂਰਥਲਾ, ਤਰਨ ਤਾਰਨ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੱਸ ਦਈਏ ਕਿ ਹਿਮਾਚਲ, ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿਚ ਪਿਛਲੇ ਦੋ ਦਿਨਾਂ ਤੋਂ ਬਾਰਿਸ਼ ਦਾ ਸਿਲਸਲਾ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਭਾਰੀ ਮੀਂਹ ਪਵੇਗਾ।
ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ। ਇਸ ਸਮੇਂ ਇਨ੍ਹਾਂ ਜ਼ਿਲ੍ਹਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਤੰਬਰ ਦੇ ਬਾਕੀ ਦਿਨਾਂ ਦੌਰਾਨ ਬੰਗਾਲ ਦੀ ਖਾੜੀ ਵਿੱਚ ਇੱਕ ਤੋਂ ਬਾਅਦ ਇੱਕ ਕਈ ਨਵੇਂ ਸਿਸਟਮ ਵਿਕਸਤ ਹੋਣਗੇ। ਇਹ ਰੁਝਾਨ ਪੂਰਬੀ, ਮੱਧ ਅਤੇ ਪੱਛਮੀ ਭਾਰਤ ਵਿੱਚ ਮਾਨਸੂਨ ਨੂੰ ਸਰਗਰਮ ਰੱਖੇਗਾ।
ਇਸ ਦਾ ਪ੍ਰਭਾਵ ਉਨ੍ਹਾਂ ਇਲਾਕਿਆਂ ਵਿਚ ਭਾਰੀ ਮੀਂਹ ਦਾ ਕਾਰਨ ਬਣੇਗਾ, ਜਿੱਥੇ ਮਾਨਸੂਨ ਪਹਿਲਾਂ ਹੀ ਪਿੱਛੇ ਹਟ ਚੁੱਕਾ ਹੈ। ਇਸ ਦੌਰਾਨ ਬੰਗਾਲ ਦੀ ਖਾੜੀ ਅਤੇ ਉੱਤਰ-ਪੂਰਬੀ ਭਾਰਤ ਦੇ ਆਲੇ-ਦੁਆਲੇ ਚੱਕਰਵਾਤੀ ਸਰਕੂਲੇਸ਼ਨ ਦੇ ਵਿਕਾਸ ਕਾਰਨ ਕਈ ਰਾਜਾਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।
IMD TWEET-
ਮੌਜੂਦਾ ਪੰਜਾਬ ਭਵਿੱਖਬਾਣੀ:19/09/2025 14:38:2. ਸੰਗਰੂਰ , ਪਟਿਆਲਾ, ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਕਪੂਰਥਲਾ, ਤਰਨ ਤਾਰਨ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/NjFtz65kXo
— IMD Chandigarh (@IMD_Chandigarh) September 19, 2025

