ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਪੰਜਾਬ ਦੇ 18 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਨਹੀਂ ਹੋਣਗੀਆਂ ਇਹ ਪ੍ਰੀਖਿਆਵਾਂ
Exam News: ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਨੂੰ ਦੇਖਦੇ ਹੋਏ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT) ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਸਕੂਲਾਂ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ।
SCERT ਵੱਲੋਂ 17 ਸਤੰਬਰ, 2025 ਨੂੰ ਜਾਰੀ ਇੱਕ ਪੱਤਰ ਅਨੁਸਾਰ, ਇਹ ਫੈਸਲਾ ਚਾਰ ਜ਼ਿਲ੍ਹਿਆਂ (ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਕਪੂਰਥਲਾ) ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (DEO) ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ‘ਤੇ ਲਿਆ ਗਿਆ ਹੈ।
ਇਨ੍ਹਾਂ ਜ਼ਿਲ੍ਹਿਆਂ ਦੇ ਵਿੱਚ ਸਕੂਲ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਜਿਸ ਕਾਰਨ ਉੱਥੇ ਟਰਮ-1 ਦੀਆਂ ਪ੍ਰੀਖਿਆਵਾਂ ਸੰਭਵ ਨਹੀਂ ਹੋਣਗੀਆਂ।



