1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਪੰਜਾਬ ਸਰਕਾਰ ਖਿਲਾਫ਼ ਵੱਡਾ ਐਲਾਨ
Punjab News-
ਅੱਜ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ ਉੱਤੇ ਮਾਲੇਰਕੋਟਲਾ ਵਿਖੇ ਸਰਕਾਰੀ ਕਾਲਜ ਮਾਲੇਰਕੋਟਲਾ, ਸਰਕਾਰੀ ਕਾਲਜ ਆਫ ਐਜੂਕੇਸ਼ਨ, ਮਾਲੇਰਕੋਟਲਾ, ਸਰਕਾਰੀ ਕਾਲਜ ਅਮਰਗੜ੍ਹ, ਸਰਕਾਰੀ ਕਾਲਜ ਲੜਕੀਆਂ ਮਾਲੇਰਕੋਟਲਾ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਮੀਟਿੰਗ ਤੋਂ ਮੁੱਕਰਨ ਵਾਲੀ ‘ਭਗਵੰਤ ਮਾਨ ਸਰਕਾਰ’ ਦੀ ਅਰਥੀ ਫੂਕੀ।
1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਕਾਲਜ ਗੇਟ ਤੋਂ ਮਾਰਚ ਦੀ ਸ਼ੁਰੂਆਤ ਕਰਦਿਆਂ ਮੇਨ ਚੌਂਕ ਤੋਂ ਹੁੰਦੇ ਹੋਏ ਡੀਸੀ ਦਫ਼ਤਰ ਸਾਹਮਣੇ ਸਰਕਾਰ ਦੀ ਅਰਥੀ ਫੂਕੀ। ਫਰੰਟ ਨੇ ਕਿਹਾ ਕਿ 1158 ਭਰਤੀ ਜੋ ਕਿ ਸਾਡੇ ਲਈ ਜਿਉਣ ਮਰਨ ਦਾ ਸਵਾਲ ਬਣ ਚੁੱਕੀ ਹੈ। ਇਸ ਨੂੰ ਬਚਾਉਣ ਦੇ ਸਾਰਥਕ ਯਤਨ ਨਜ਼ਰ ਨਹੀਂ ਆਉਂਦੇ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਤੁਰੰਤ ਮੀਟਿੰਗ ਕਰਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਹੱਕਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਰੀਵਿਊ ਫ਼ਾਈਲ ਨਹੀਂ ਕੀਤੀ ਜਾਂਦੀ ਤਾਂ ਸੋਮਵਾਰ (22 ਸਤੰਬਰ) ਨੂੰ ਮੁੜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

