Punjab Breaking: ਭਗਵੰਤ ਮਾਨ ਦਾ ‘ਪੰਜਾਬੀ ਔਰਤਾਂ’ ਦੇ ਹੱਕ ‘ਚ ਵੱਡਾ ਫ਼ੈਸਲਾ
Punjab Breaking: ਸਰਕਾਰ ਅਗਲੇ ਬਜਟ ਸੈਸ਼ਨ ਤੋਂ ਔਰਤਾਂ ਨੂੰ ਪੈਸੇ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ……
(Punjab) ਪੰਜਾਬੀ ਔਰਤਾਂ ਲਈ ਖੁਸ਼ਖਬਰੀ ਹੈ। ਭਗਵੰਤ ਮਾਨ ਸਰਕਾਰ ਜਲਦ ਹੀ ਸੂਬੇ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਨਿੱਜੀ ਚੈਨਲ ‘ਤੇ ਇੰਟਰਵਿਊ ਦੌਰਾਨ ਕਿਹਾ ਕਿ ਸਰਕਾਰ ਅਗਲੇ ਬਜਟ ਸੈਸ਼ਨ ਤੋਂ ਔਰਤਾਂ ਨੂੰ ਪੈਸੇ ਦੇਣ ਦਾ ਵਾਅਦਾ ਪੂਰਾ ਕਰਨ ਜਾ ਰਹੀ ਹੈ।
ਭਗਵੰਤ ਮਾਨ ਨੇ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਔਰਤਾਂ ਨੂੰ 1100 ਰੁਪਏ ਅਗਲੇ ਸਾਲ 2026 ਦੇ ਬਜਟ ਵਿੱਚ ਪਾਸ ਹੋਣ ਤੋਂ ਬਾਅਦ ਮਿਲਣਗੇ।
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇਸ ਤੇ ਪੂਰਾ ਕੰਮ ਕਰ ਰਹੀ ਹੈ ਅਤੇ ਅਗਲੇ ਸਾਲ ਤੋਂ ਔਰਤਾਂ ਨੂੰ 1100 ਰੁਪਏ ਮਿਲਣਗੇ ਸ਼ੁਰੂ ਹੋ ਜਾਣਗੇ।
ਦੱਸ ਦਈਏ ਕਿ ਸਰਕਾਰ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਪੰਜਾਬ ਦੀਆਂ ਬੀਬੀਆਂ ਨੂੰ ਮੁਫ਼ਤ ਸਫ਼ਰ ਦੇ ਨਾਲ 1100 ਰੁਪਏ ਵੀ ਦੇਵਾਂਗਾ।
ਮੁੱਖ ਮੰਤਰੀ (Punjab) ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੰਮ ਦੇ ਆਧਾਰ ‘ਤੇ ਵੋਟਾਂ ਮੰਗਦੇ ਹਨ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਔਰਤਾਂ ਨੂੰ 1100 ਰੁਪਏ ਦੇਣ ਦਾ ਵਾਅਦਾ ਵੀ ਅਗਲੇ ਬਜਟ ਤੋਂ ਪੂਰਾ ਹੋਣ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ ‘ਚ ਔਰਤਾਂ ਨੂੰ 2100 ਰੁਪਏ ਦੇਣ ਦਾ ਐਲਾਨ ਕੀਤਾ ਸੀ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਮੁਫਤ ਦੀ ਰਿਓੜੀ ਕਿਹਾ ਸੀ ਅਤੇ ਹੁਣ ਭਾਜਪਾ ਖੁਦ ਉਥੇ ਔਰਤਾਂ ਨੂੰ 2500 ਰੁਪਏ ਦੇਣ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਗਾਰੰਟੀ ਦਿੰਦੀ ਹੈ, ਉਹ ਉਸ ਨੂੰ ਜ਼ਰੂਰ ਪੂਰਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਚੰਮ ਦੀ ਨਹੀਂ। ‘ਅਸੀਂ ਬਿਜਲੀ, ਪਾਣੀ, ਸਕੂਲਾਂ ਤੇ ਹਸਪਤਾਲਾਂ ਦੀ ਗੱਲ ਕਰਦੇ ਹਾਂ’। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਇਤਿਹਾਸ ਬਣਾਉਣਗੇ।

