Weather Alert- ਪੰਜਾਬ ‘ਚ ਪਵੇਗਾ ਮੀਂਹ, ਮੌਸਮ ਵਿਭਾਗ ਦੀ ਚੇਤਾਵਨੀ
Weather Alert-
ਲੋਕਾਂ ਨੂੰ ਪਿਛਲੇ ਦੋ ਦਿਨਾਂ ਤੋਂ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ ਹੈ। ਇਸ ਦਾ ਕਾਰਨ ਇਹ ਹੈ ਕਿ ਮਾਨਸੂਨ ਆਪਣੀ ਵਾਪਸੀ ਤੋਂ ਠੀਕ ਪਹਿਲਾਂ ਮੁੜ ਸਰਗਰਮ ਹੋ ਗਿਆ, ਅਤੇ ਇਸ ਦੇ ਨਤੀਜੇ ਵਜੋਂ ਅਸਮਾਨ ‘ਤੇ ਕਾਲੇ ਬੱਦਲ ਛਾਏ ਰਹੇ। ਜਦੋਂ ਕਿ ਹਲਕੀ ਬੂੰਦਾਬਾਂਦੀ ਹੋਈ ਅਤੇ ਤਾਪਮਾਨ ਵਿੱਚ 1-2 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ, ਇਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ, ਪਰ ਇਹ ਰਾਹਤ ਜ਼ਿਆਦਾ ਦੇਰ ਨਹੀਂ ਰਹੇਗੀ। ਹੁਣ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ।
ਪੰਜਾਬ ਵਿਚ ਅੱਜ ਤੋਂ ਮੌਸਮ ਨਵੀਂ ਕਰਵਟ ਲੈਣ ਜਾ ਰਿਹਾ ਹੈ। ਸੂਬੇ ਵਿਚ ਮਾਨਸੂਨ ਦਾ ਅੱਜ ਆਖ਼ਰੀ ਦਿਨ ਹੈ। ਇਸ ਦੌਰਾਨ ਸੂਬੇ ਦੇ ਕੁਝ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਕਈ ਇਲਾਕਿਆਂ ਵਿਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਅੱਜ ਤਰਨਤਾਰਨ, ਕਪੂਰਥਲਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿਚ ਵੀ ਮੀਂਹ ਪੈ ਸਕਦਾ ਹੈ।
ਪੰਜਾਬ ਵਿੱਚ ਕੱਲ੍ਹ ਸ਼ਾਮ ਤੋਂ ਹੀ ਬੱਦਲਵਾਈ ਰਹੀ ਅਤੇ ਠੰਢੀਆਂ ਹਵਾਵਾਂ ਚੱਲੀਆਂ। ਕਈ ਥਾਵਾਂ ਉਤੇ ਹਲਕੀ ਬਾਰਿਸ਼ ਵੀ ਹੋਈ। ਇਸ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ। ਵਿਭਾਗ ਅਨੁਸਾਰ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਮਾਨਸਾ ਵਿੱਚ 36.2 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਘੱਟ ਤਾਪਮਾਨ 1.3 ਡਿਗਰੀ ਦਰਜ ਕੀਤਾ ਗਿਆ। ਪਠਾਨਕੋਟ 20.1 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ।

