World Breaking: ਸ੍ਰੀ ਕਰਤਾਰਪੁਰ ਸਾਹਿਬ ਸਿੱਖ ਸੰਗਤਾਂ ਲਈ ਖੁੱਲ੍ਹਿਆ
World Breaking: ਪਾਕਿਸਤਾਨ ਸਥਿਤ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਿੱਖ (Sikh) ਸੰਗਤਾਂ ਦੇ ਲਈ ਪ੍ਰਬੰਧਕਾਂ ਦੇ ਵੱਲੋਂ ਖੋਲ੍ਹ ਦਿੱਤਾ ਗਿਆ ਹੈ। ਹਾਲਾਂਕਿ ਭਾਰਤ ਸਰਕਾਰ ਨੇ ਕੋਰੀਡੋਰ ਖੋਲ੍ਹਣ ਬਾਰੇ ਹਾਲੇ ਫ਼ੈਸਲਾ ਨਹੀਂ ਲਿਆ, ਜਿਸ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਹੈ।
ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਹਾਲ ਹੀ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਸਿੱਖ ਧਾਰਮਿਕ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਹੁਣ ਪੂਰੀ ਤਰ੍ਹਾਂ ਸਾਫ਼ ਅਤੇ ਕਾਰਜਸ਼ੀਲ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ, ਬੇਸ਼ੱਕ ਹਾਲ ਹੀ ਵਿੱਚ ਆਈ ਮਾਨਸੂਨ ਦੀ ਬਾਰਿਸ਼ ਦੌਰਾਨ ਹੜ੍ਹਾਂ ਵਿੱਚ ਪ੍ਰਭਾਵਿਤ ਹੋਇਆ ਸੀ, ਪਰ ਹੁਣ ਇਹ ਪੂਰੀ ਤਰ੍ਹਾਂ ਸਾਫ਼ ਅਤੇ ਕਾਰਜਸ਼ੀਲ ਹੈ।”
ਪੰਜਾਬ ਸੂਬੇ ਵਿੱਚ ਅਗਸਤ ਵਿੱਚ ਭਾਰੀ ਹੜ੍ਹ ਆਇਆ। ਗੁਰਦੁਆਰਾ ਕੰਪਲੈਕਸ ਵੱਡੇ ਪੱਧਰ ‘ਤੇ ਡੁੱਬ ਗਿਆ ਸੀ, ਹਾਲਾਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਵਿੱਤਰ ਸਰੂਪ ਅਤੇ ਸੇਵਾਦਾਰ ਪਹਿਲੀ ਮੰਜ਼ਿਲ ‘ਤੇ ਸੁਰੱਖਿਅਤ ਰਹੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਖਾਲੀ ਕਰਵਾ ਲਿਆ ਗਿਆ।
World Breaking- 2019 ਵਿੱਚ ਕਰਤਾਰਪੁਰ ਕੋਰੀਡੋਰ ਦਾ ਕੀਤਾ ਗਿਆ ਉਦਘਾਟਨ
2019 ਵਿੱਚ ਉਦਘਾਟਨ ਕੀਤਾ ਗਿਆ ਕਰਤਾਰਪੁਰ ਕੋਰੀਡੋਰ ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ – ਗੁਰੂ ਨਾਨਕ ਦੇਵ ਜੀ ਦੇ ਅੰਤਿਮ ਵਿਰਾਮ ਸਥਾਨ- ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। 4.7 ਕਿਲੋਮੀਟਰ ਦਾ ਵੀਜ਼ਾ-ਮੁਕਤ ਕੋਰੀਡੋਰ ਭਾਰਤੀ ਸ਼ਰਧਾਲੂਆਂ ਨੂੰ ਬਿਨਾਂ ਵੀਜ਼ਾ ਦੇ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੇ ਯੋਗ ਬਣਾਉਂਦਾ ਹੈ।
ਹਾਲਾਂਕਿ, ਪਹਿਲਗਾਮ ਕਤਲੇਆਮ ਤੋਂ ਬਾਅਦ ਭਾਰਤ ਨੇ 7 ਮਈ ਨੂੰ ਕੋਰੀਡੋਰ ਦੇ ਕੰਮਕਾਜ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਇਹ ਮੁਅੱਤਲੀ ਹੁਣ ਵੀ ਲਾਗੂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਕੋਰੀਡੋਰ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਸੀ।
ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਦੀ ਇਜਾਜ਼ਤ ਦੇ ਸਕਦੇ ਹੋ ਤਾਂ ਪਾਕਿਸਤਾਨ ਵਿਚਲੇ ਗੁਰਧਾਮਾਂ ਪ੍ਰਤੀ (Sikh) ਪੰਜਾਬੀਆਂ ਦੀ ਸ਼ਰਧਾ ਨੂੰ ਨਜ਼ਰਅੰਦਾਜ਼ ਕਿਉਂ ਕੀਤਾ ਜਾ ਰਿਹਾ ਹੈ?

