Pathankot News: ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਹੜ੍ਹ ਪ੍ਰਭਾਵਿਤ 25 ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੰਡੀ ਜਾਵੇਗੀ ਬੈਗ, ਯੂਨੀਫਾਰਮ ਅਤੇ ਸਟੇਸ਼ਨਰੀ

All Latest NewsNews FlashPunjab News

 

Pathankot News: ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਉਪਰਾਲੇ ਦੀ ਕੀਤੀ ਸ਼ਲਾਘਾ, ਹੜ੍ਹ ਪ੍ਰਭਾਵਿਤ Govt School ਦੇ ਅਧਿਆਪਕ ਅਤੇ ਵਿਦਿਆਰਥੀ ਆਪਣੇ ਆਪ ਨੂੰ ਇਕੱਲਾ ਨਾ ਸਮਝਣ:- DEO

ਐਲੀਮੈਂਟਰੀ ਟੀਚਰਜ਼ ਯੂਨੀਅਨ ਹਰ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਹੈ ਖੜ੍ਹੀ :- ਰਵੀ ਕਾਂਤ ਦਿਗਪਾਲ

ਪਠਾਨਕੋਟ

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਪਠਾਨਕੋਟ ਇਕਾਈ ਵੱਲੋਂ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਸੂਬਾ ਮੀਤ ਪ੍ਰਧਾਨ ਰਵੀ ਕਾਂਤ ਦਿਗਪਾਲ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਨੂੰ ਸਟੇਸ਼ਨਰੀ, ਬੈਗ, ਨੋਟਬੁੱਕ, ਯੂਨੀਫ਼ਾਰਮ ਦੀ ਵੰਡ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ (Govt School) ਅਦਾਲਤਗੜ੍ਹ ਬਲਾਕ ਨਰੋਟ ਜੈਮਲ ਸਿੰਘ ਤੋਂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਰਵੀ ਕਾਂਤ ਦਿਗਪਾਲ ਅਤੇ ਉੱਪ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਵਿੱਚ ਆਏ ਹੜ੍ਹਾਂ ਕਾਰਨ ਜਿਲ੍ਹੇ ਦੇ 25 ਪ੍ਰਾਇਮਰੀ ਸਕੂਲਾਂ ਦੇ 1500 ਦੇ ਕਰੀਬ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਇਸ ਕੁਦਰਤੀ ਆਫ਼ਤ ਵਿੱਚ ਇਨ੍ਹਾਂ ਵਿਦਿਆਰਥੀਆਂ ਦੇ ਸਕੂਲ ਬੈਗ, ਯੂਨੀਫ਼ਾਰਮ ਅਤੇ ਹੋਰ ਪੜ੍ਹਨ ਸਮਗਰੀ ਰੁੜ੍ਹ ਗਈ ਸੀ।

ਇਨ੍ਹਾਂ ਵਿਦਿਆਰਥੀਆਂ ਨੂੰ ਦੁਬਾਰਾ ਪੜ੍ਹਾਈ ਨਾਲ ਜੋੜਨ ਅਤੇ ਇਨ੍ਹਾਂ ਦੀਆਂ ਮੁਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ 2 ਲੱਖ 20 ਹਜ਼ਾਰ ਦੀ ਰਾਸ਼ੀ ਇਕੱਠੀ ਕੀਤੀ ਗਈ ਹੈ। ਜਿਸ ਰਾਸ਼ੀ ਨਾਲ ਜ਼ਿਲ੍ਹਾ ਪਠਾਨਕੋਟ ਦੇ 25 ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਅਤੇ ਉਨ੍ਹਾਂ ਦੀ ਪੜ੍ਹਾਈ ਨਿਰਵਿਘਨ ਜਾਰੀ ਰੱਖਣ ਲਈ ਇੱਕ ਛੋਟਾ ਜਿਹਾ ਉਪਰਾਲਾ ਕੀਤਾ ਗਿਆ ਹੈ।

ਇਸ ਉਪਰਾਲੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਨੂੰ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਲਿਆਂਦੀ ਗਈ ਸਟੇਸ਼ਨਰੀ, ਬੈਗ, ਕਾਪੀਆਂ, ਕਮੀਜ਼ – ਪੈਂਟ, ਬੂਟ – ਜੁਰਾਬਾਂ ਸਮੇਤ ਪੂਰੀ ਵਰਦੀ ਮੁਹਾਇਆ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਹਰ ਸਮੇਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਖੜ੍ਹੀ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਨੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿੱਚ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਕੀਤਾ ਗਿਆ ਉਪਰਾਲਾ ਵਿਦਿਆਰਥੀਆਂ ਲਈ ਵਰਦਾਨ ਸਾਬਿਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਦਾਲਤਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਮਾਖਣਪੁਰ , ਸਰਕਾਰੀ ਪ੍ਰਾਇਮਰੀ ਸਕੂਲ ਅਖਵਾੜਾ, ਸਰਕਾਰੀ ਪ੍ਰਾਇਮਰੀ ਸਕੂਲ ਪਹਾੜੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਕੋਹਲੀਆਂ, ਸਰਕਾਰੀ ਪ੍ਰਾਇਮਰੀ ਸਕੂਲ ਕਾਂਸ਼ੀ ਬਾੜਮਾਂ, ਸਰਕਾਰੀ ਪ੍ਰਾਇਮਰੀ ਸਕੂਲ ਜੈਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਬਗਵਾਲ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਜਵਾਹਰ, ਸਰਕਾਰੀ ਪ੍ਰਾਇਮਰੀ ਸਕੂਲ ਦਨਵਾਲ, ਸਰਕਾਰੀ ਪ੍ਰਾਇਮਰੀ ਸਕੂਲ ਰਤੜਵਾਂ, ਸਰਕਾਰੀ ਪ੍ਰਾਇਮਰੀ ਸਕੂਲ ਐਮਾਂ ਸਜਦਾਂ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖੂਪੁਰ, ਸਰਕਾਰੀ ਪ੍ਰਾਇਮਰੀ ਸਕੂਲ ਬਸਾਉਂ ਬਾੜਮਾਂ, ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲ, ਸਰਕਾਰੀ ਪ੍ਰਾਇਮਰੀ ਸਕੂਲ ਸਿਊਂਟੀ ਤਰਫ਼ ਨਰੋਟ, ਸਰਕਾਰੀ ਪ੍ਰਾਇਮਰੀ ਸਕੂਲ ਪਲਾਹ, ਸਰਕਾਰੀ ਪ੍ਰਾਇਮਰੀ ਸਕੂਲ ਲਸਿਆਣ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਮਿਆਲ ਦੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਜ਼ਰੂਰਤ ਅਨੁਸਾਰ ਸਮੱਗਰੀ ਵੰਡੀ ਜਾਵੇਗੀ।

ਉਨ੍ਹਾਂ ਇੱਕ ਵਾਰ ਫੇਰ ਯੂਨੀਅਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਯੂਨੀਅਨ ਦੇ ਇਸ ਉਪਰਾਲੇ ਨਾਲ ਜਿਥੇ ਵਿਦਿਆਰਥੀਆਂ ਦੀ ਨਿਰਵਿਘਨ ਪੜ੍ਹਾਈ ਲਈ ਵਿਦਿਆਰਥੀਆਂ ਨੂੰ ਸਮਾਨ ਮੁਹਾਇਆ ਕਰਵਾਇਆ ਗਿਆ ਹੈ ਉਥੇ ਹੀ ਅਧਿਆਪਕਾਂ ਦਾ ਮਨੋਬਲ ਵਧਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ ਉਹ ਅਧਿਆਪਕ ਆਪਣੇ ਆਪ ਨੂੰ ਇਕੱਲਾ ਨਾ ਸਮਝਨ ਪੂਰਾ ਅਧਿਆਪਕ ਤਬਕਾ ਅਤੇ ਜ਼ਿਲ੍ਹਾ ਅਧਿਕਾਰੀ ਉਨ੍ਹਾਂ ਨਾਲ ਖੜ੍ਹੇ ਹਨ।

ਹੜ੍ਹ ਪ੍ਰਭਾਵਿਤ ਪ੍ਰਾਇਮਰੀ ਵਿਦਿਆਰਥੀਆਂ ਨੂੰ ਦੁਬਾਰਾ ਲੀਹ ਤੇ ਲਿਆਉਣ ਲਈ ਵਿਸ਼ਾਲ ਜੋਲੀ ਜ਼ਿਲ੍ਹਾ ਜਨਰਲ ਸਕੱਤਰ ਈਟੀਯੂ , ਵਿਨੋਦ ਕੁਮਾਰ ਜ਼ਿਲ੍ਹਾ ਪ੍ਰਧਾਨ ਈਟੀਯ, ਉਮੇਸ਼ ਚੰਦਰ ਕੈਸ਼ੀਅਰ ਸੀਐਚਟੀ ਪਵਨ ਕੁਮਾਰ, ਸੀਐਚਟੀ ਸਰਬਜੀਤ ਕੌਰ, ਐਚਟੀ ਜਸਵਿੰਦਰ ਕੌਰ, ਨਰੇਸ਼ ਕੁਮਾਰ, ਸਟੇਟ ਅਵਾਰਡੀ ਸੀਐਚਟੀ ਵਿਜੇ ਕੁਮਾਰ, ਸ਼ਾਮ ਲਾਲ ਸ਼ਰਮਾ, ਜਗਧਰ ਸ਼ਰਮਾ, ਘਣਸਾਮ, ਅਕਸ਼ੈ ਮਹਾਜਨ, ਕੈਲਾਸ਼ ਚੰਦਰ, ਦਿਨੇਸ਼ ਕੁਮਾਰ, ਵਰਿੰਦਰ ਕੁਮਾਰ, ਸਾਗਰ ਪਠਾਨੀਆ, ਕੇਵਲ ਸਿੰਘ, ਰਾਜੀਵ ਸੈਣੀ, ਰਾਜੀਵ ਕੰਡਾ, ਅਮਰਤੀ ਦੇਵੀ, ਸੁਨੀਲ ਕੁਮਾਰ, ਰਾਜੇਸ਼ ਕੁਮਾਰ, ਸਤਵੰਤ ਕੌਰ, ਦੀਪਕ ਕਮਲ, ਗੁਲਸ਼ਨ ਸਿਆਲ, ਜੇਪੀ ਸ਼ਰਮਾ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਬਲਕਾਰ ਅੱਤਰੀ ਆਦਿ ਨੇ ਸਹਿਯੋਗ ਪਾਇਆ।

 

Media PBN Staff

Media PBN Staff

Leave a Reply

Your email address will not be published. Required fields are marked *