Breaking News: ਸਾਬਕਾ ਅਕਾਲੀ ਮੰਤਰੀ ਦਾ ਦੇਹਾਂਤ
ਚੰਡੀਗੜ੍ਹ
ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਅਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਮੀਡੀਆ ਰਿਪੋਰਟਾਂ ਅਨੁਸਾਰ, ਹਰਮੇਲ ਸਿੰਘ ਟੌਹੜਾ 1997 ਵਿੱਚ ਅਕਾਲੀ ਦਲ ਦੀ ਟਿਕਟ ‘ਤੇ ਡਕਾਲਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਅਤੇ ਫਿਰ ਉਨ੍ਹਾਂ ਨੂੰ ਲੋਕ ਨਿਰਮਾਣ ਮੰਤਰੀ ਨਿਯੁਕਤ ਕੀਤਾ ਗਿਆ।

ਬਾਅਦ ਵਿੱਚ ਉਨ੍ਹਾਂ ਨੇ ਡਕਾਲਾ ਵਿਧਾਨ ਸਭਾ ਹਲਕੇ, ਫਿਰ ਸਨੌਰ ਵਿਧਾਨ ਸਭਾ ਹਲਕੇ ਅਤੇ 2012 ਵਿੱਚ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਚੋਣਾਂ ਲੜੀਆਂ।
ਹਰਮੇਲ ਸਿੰਘ ਟੌਹੜਾ 2016 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਏ।
ਟੌਹੜਾ ਪਰਿਵਾਰ ਇੱਕ ਰਵਾਇਤੀ ਅਕਾਲੀ ਅਤੇ ਪੰਜਾਬ ਦਾ ਇੱਕ ਜਾਣਿਆ-ਪਛਾਣਿਆ ਪਰਿਵਾਰ ਹੈ।

