Punjab News-ਮੈਰੀਟੋਰੀਅਸ ਅਧਿਆਪਕਾਂ ਦਾ ਭਗਵੰਤ ਮਾਨ ਸਰਕਾਰ ਵਿਰੁੱਧ ਵੱਡਾ ਐਲਾਨ, ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਘੇਰੀ ਜਾਵੇਗੀ ਮੁੱਖ ਮੰਤਰੀ ਦੀ ਰਿਹਾਇਸ਼
ਮੁੱਖ ਮੰਤਰੀ ਦੇ ਵਾਅਦੇ ਪੂਰੇ ਨਾ ਹੋਏ ,ਸਿੱਖਿਆ ਵਿਭਾਗ ਵਿੱਚ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੂੰ ਰੈਗੂਲਰ ਨਾ ਕੀਤਾ ਗਿਆ,ਸੱਤਾ ਦੇ ਚਾਰ ਸਾਲ ਪੂਰੇ ਹੋਣ ਤੇ ਆਏ : ਡਾ. ਟੀਨਾ ਸੂਬਾ ਪ੍ਰਧਾਨ
ਨਾਂ ਸਮੇਂ ਤੇ ਕੋਈ ਮੀਟਿੰਗ, ਨਾ ਮੈਰੀਟੋਰੀਅਸ ਟੀਚਰਜ਼ ਦੇ ਨਤੀਜਿਆਂ ਦੀ ਕਦਰ : ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ
ਭਰਾਤਰੀ ਜਥੇਬੰਦੀਆਂ ਨੂੰ ਵੀ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕਰਾਂਗੇ : ਰਾਕੇਸ਼ ਕੁਮਾਰ ਸੂਬਾ ਵਿੱਤ ਸਕੱਤਰ
Punjab News-
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਮੈਰੀਟੋਰੀਅਸ ਟੀਚਰਜ਼ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਤੋਂ ਹੋਈ ਦੇਰੀ ਕਾਰਨ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਗਿਆ ਹੈ ।28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਵਸ ਵਾਲੇ ਦਿਨ ਵੱਡੇ ਇਕੱਠ ਜਰੀਏ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਫੋਅਕੇ ਵਾਅਦਿਆਂ ਦੀ ਪੋਲ ਪੂਰੇ ਪੰਜਾਬ ਵਾਸੀਆਂ ਅੱਗੇ ਖੋਲੀ ਜਾਵੇਗੀ।
ਸੱਤਾ ਦਾ ਸੁੱਖ ਮਾਣ ਰਹੇ ਮੁੱਖ ਮੰਤਰੀ ਤੇ ਇਸ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਜਾ ਰਹੇ ਹਨ ਇਸ ਸੰਬੰਧੀ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਟੀਨਾ ਨੇ ਕਿਹਾ ਕਿ ਮੈਰੀਟੋਰੀਅਸ ਟੀਚਰਜ਼ ਦੇ ਨਤੀਜੇ ਸ਼ਾਨਦਾਰ ਰਹੇ ਪਰ ਮੁੱਖ ਮੰਤਰੀ ਮੈਰੀਟੋਰੀਅਸ ਟੀਚਰਜ਼ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਵਿੱਚ ਅਜੇ ਤੱਕ ਸਫ਼ਲ ਨਹੀਂ ਹੋਏ। ਉਹਨਾਂ ਦੇ ਵਾਅਦੇ ਲਾਰੇ ਬਣਦੇ ਜਾ ਰਹੇ ਹਨ।
ਇਸ ਵਾਰ ਬਾਰ੍ਹਵੀਂ ਬੋਰਡ ਦੀ ਮੈਰਿਟ ਵਿੱਚੋਂ 37 ਮੈਰਿਟਾਂ , ਦਸਵੀਂ ਵਿੱਚੋਂ 11 ਮੈਰਿਟਾਂ ਤੇ ਜੇਈਈ ਪ੍ਰੀਖਿਆ ਵਿੱਚ ਮੈਰੀਟੋਰੀਅਸ ਸਕੂਲਾਂ ਦੇ 131 ਵਿਦਿਆਰਥੀ ਸਫ਼ਲ ਹੋਏ । ਮੁੱਖ ਮੰਤਰੀ ਖੁਦ ਇਹਨਾਂ ਸਕੂਲਾਂ ਦੇ ਪ੍ਰੈਜ਼ੀਡੈਂਟ ਹਨ ਪਰੰਤੂ ਇਹਨਾਂ ਸਾਡੀ ਸਾਡੀ ਮਿਹਨਤ ਦਾ ਕੌਡੀ ਮੁੱਲ ਨਾ ਪਾਇਆ । ਜਿਸ ਕਰਕੇ ਮੈਰੀਟੋਰੀਅਸ ਟੀਚਰਜ਼ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ । ਹੱਕਾਂ ਦੀ ਲੜਾਈ ਲਈ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ ।
ਵਿੱਤ ਸਕੱਤਰ ਰਾਕੇਸ਼ ਕੁਮਾਰ ਨੇ ਦੱਸਿਆ ਕਿ 28 ਸਤੰਬਰ ਦੇ ਐਕਸ਼ਨ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਵੱਡੇ ਪੱਧਰ ਤੇ ਮੈਰੀਟੋਰੀਅਸ ਟੀਚਰਜ਼ ਹੱਕੀ ਮੰਗਾਂ ਦਾ ਝੰਡਾ ਬੁਲੰਦ ਕਰਨਗੇ । ਉਹਨਾਂ ਕਿਹਾ ਕਿ ਗਰੀਬ ਘਰਾਂ ਦੇ ਬੱਚਿਆਂ ਦਾ ਭਵਿੱਖ ਬਣਾਉਣ ਵਾਲੇ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਤੋਂ ਕਿਨਾਰਾ ਕਰ ਲੈਣਾ ਪੰਜਾਬ ਸਰਕਾਰ ਦੁਆਰਾ ਸਿੱਖਿਆ ਕ੍ਰਾਂਤੀ ਦੇ ਸ਼ਬਦ ਨਾਲ ਮਜ਼ਾਕ ਹੁੰਦਾ ਨਜ਼ਰ ਆ ਰਿਹਾ ਹੈ । ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀਆਂ ਸਾਰੀਆਂ ਇਕਾਈਆਂ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਦਾ ਹਿੱਸਾ ਬਨਣਗੀਆਂ ।
ਭਰਾਤਰੀ ਜਥੇਬੰਦੀਆਂ ਨੂੰ ਵੀ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਜਾਵੇਗੀ । ਇਸ ਸਮੇਂ ਸੀਨੀਅਰ ਮੀਤ ਪ੍ਰਧਾਨ ਵਿਪਨੀਤ ਕੌਰ , ਵਿੱਤ ਸਕੱਤਰ ਰਾਕੇਸ਼ ਕੁਮਾਰ ,ਸਿਮਰਨਜੀਤ ਕੌਰ, ਮਨੋਜ ਕੁਮਾਰ, ਸੁਖਜੀਤ ਸਿੰਘ, ਅਜੈ ਸ਼ਰਮਾ, ਬੂਟਾ ਸਿੰਘ ਮਾਨ, ਮੋਹਿਤ ਪੂਨੀਆ,ਡਾ.ਬਲਰਾਜ ਸਿੰਘ, ਦਵਿੰਦਰ ਸਿੰਘ, ਜਸਵਿੰਦਰ ਸਿੰਘ,ਵਿਕਾਸ ਕੁਮਾਰ ਆਦਿ ਮੈਂਬਰਾਂ ਨੇ ਕਿਹਾ ਕਿ ਉਹ ਹੱਕੀ ਮੰਗਾਂ ਲਈ ਸੰਗਰੂਰ ਵਿਖੇ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰਨਗੇ।

