Big Breaking: ED ਵੱਲੋਂ ਕਾਂਗਰਸੀ ਵਿਧਾਇਕ ਦੇ ਘਰ ਛਾਪਾ
ਨਵੀਂ ਦਿੱਲੀ
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹਰਿਆਣਾ ਦੇ ਮਹਿੰਦਰਗੜ੍ਹ ਤੋਂ ਕਾਂਗਰਸੀ ਵਿਧਾਇਕ ਰਾਓ ਦਾਨ ਸਿੰਘ ਦੇ ਘਰ ਛਾਪਾ ਮਾਰਿਆ ਹੈ।
ਈਡੀ ਦੀ ਟੀਮ ਵੀਰਵਾਰ ਸਵੇਰੇ ਰਾਓ ਦਾਨ ਸਿੰਘ ਦੇ ਫਾਰਮ ਹਾਊਸ ‘ਤੇ ਪਹੁੰਚੀ। ਫਾਰਮ ਹਾਊਸ ਦੇ ਬਾਹਰ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਫਾਰਮ ਹਾਊਸ ਵਿੱਚ ਕਿਸੇ ਨੂੰ ਵੀ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਛਾਪੇਮਾਰੀ ਕਿਸ ਮਾਮਲੇ ‘ਚ ਹੋਈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਈਡੀ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।