Breaking: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ!
Punjab News-
ਪੰਜਾਬ ਕੈਬਨਿਟ ਦੀ ਅੱਜ 24 ਸਤੰਬਰ ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੀਐਮ ਹਾਊਸ ਚੰਡੀਗੜ੍ਹ ਵਿਖੇ ਦੁਪਹਿਰੇ 12 ਵਜੇ ਹੋਵੇਗੀ।

ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਦੇ ਵਿੱਚ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਸਰਕਾਰ ਦੇ ਸਕਦੀ ਹੈ। ਦੱਸ ਦੇਈਏ ਕਿ ਹਰ ਸਰਕਾਰ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਮੁਲਾਜ਼ਮਾਂ ਨੂੰ ਕੋਈ ਨਾ ਕੋਈ ਤੋਹਫਾ ਦਿੰਦੀ ਹੈ ਅਤੇ ਇਸ ਵਾਰ ਵੀ ਮੰਨਿਆ ਜਾ ਰਿਹਾ ਹੈ ਕਿ ਦਿਵਾਲੀ ਮੌਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ ਵਧਾਉਣ ਦੇਣ ਬਾਰੇ ਸਰਕਾਰ ਵਿਚਾਰ ਕਰ ਸਕਦੀ ਹੈ।
ਇੱਥੇ ਇਹ ਵੀ ਜ਼ਿਕਰ ਕਰਨਾ ਬਣਦਾ ਹੈ ਕਿ ਪੰਜਾਬ ਵਿੱਚ ਆਏ ਹੜਾਂ ਦੇ ਕਾਰਨ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ। ਜਿਸ ਨੂੰ ਲੈ ਕੇ ਸਰਕਾਰ ਦੇ ਵੱਲੋਂ ਜਿੱਥੇ ਸੈਸ਼ਨ ਬੁਲਾਇਆ ਗਿਆ ਹੈ, ਉੱਥੇ ਹੀ ਦੂਜੇ ਪਾਸੇ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਮੁਆਵਜੇ ਰਾਸ਼ੀ ਵਿੱਚ ਵੀ ਵਾਧਾ ਕਰ ਸਕਦੀ ਹੈ।

