All Latest NewsGeneralNews FlashPunjab NewsTOP STORIES

BREAKING: ਭਗਵੰਤ ਮਾਨ ਦਾ ਵੱਡਾ ਐਲਾਨ, ਹਰਿਆਣਾ ‘ਚ AAP ਆਪਣੇ ਦਮ ‘ਤੇ ਲੜੇਗੀ ਵਿਧਾਨ ਸਭਾ ਚੋਣਾਂ- ਵੇਖੋ ਵੀਡੀਓ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਹਰਿਆਣਾ ਵਿਚ ਅਗਲੇ ਕੁੱਝ ਮਹੀਨਿਆਂ ਦੌਰਾਨ ਹੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ।

ਦਰਅਸਲ, ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ, ਹਰਿਆਣੇ ਵਿਚ ਆਪ ਆਪਣੇ ਦਮ ਤੇ ਵਿਧਾਨ ਸਭਾ ਚੋਣਾਂ ਲੜੇਗੀ।

ਉਨ੍ਹਾਂ ਕਿਹਾ ਕਿ, ਭਾਜਪਾ ਸਰਕਾਰ ਤੋਂ ਲੋਕ ਤੰਗ ਆ ਚੁੱਕੇ ਹਨ ਅਤੇ ਹਰਿਆਣਾ ਦੇ ਅੰਦਰ ਉਹ ਬਦਲਾਅ ਚਾਹੁੰਦੇ ਹਨ। ਮਾਨ ਨੇ ਦਾਅਵਾ ਕਰਦਿਆਂ ਕਿਹਾ ਕਿ, ਹਰਿਆਣੇ ਵਿਚ ਆਪ ਦੀ ਸਰਕਾਰ ਇਸ ਵਾਰ ਬਣੇਗੀ।

 

Leave a Reply

Your email address will not be published. Required fields are marked *