Punjab News-ਪੰਜਾਬ ‘ਚ ਵਾਪਰਿਆ ਦਰਦਨਾਕ ਹਾਦਸਾ, ਦੋ ਵਿਦਿਆਰਥਣਾਂ ਦੀ ਮੌਤ
Punjab News-
ਪੰਜਾਬ ਦੇ ਵਿੱਚ ਇੱਕ ਵਾਰ ਫਿਰ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿਸ ਕਾਰਨ ਦੋ ਵਿਦਿਆਰਥਨਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਸ਼੍ਰੀ ਮੁਕਤਸਰ ਸਾਹਿਬ ਵਿੱਚ ਦੋ ਨਰਸਿੰਗ ਵਿਦਿਆਰਥਣਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਸਿਵਲ ਹਸਪਤਾਲ, ਮੁਕਤਸਰ ਸਾਹਿਬ ਤੋਂ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਘਰ ਵਾਪਸ ਆ ਰਹੀਆਂ ਸਨ। ਜਦੋਂ ਉਹ ਬਠਿੰਡਾ ਰੋਡ ‘ਤੇ ਬੱਸ ਸਟੈਂਡ ਵੱਲ ਪੈਦਲ ਜਾ ਰਹੀਆਂ ਸਨ ਤਾਂ ਇਸ ਦੌਰਾਨ ਇੱਕ ਟਰੱਕ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋ ਵਿਦਿਆਰਥਣਾ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣਾਂ ਦੀ ਪਛਾਣ ਰੇਣੂ (22) ਅਤੇ ਰਾਜਵੀਰ ਕੌਰ (30) ਵਜੋਂ ਹੋਈ ਹੈ। ਰੇਣੂ ਕੁਆਰੀ ਸੀ, ਜਦੋਂ ਕਿ ਰਾਜਵੀਰ ਕੌਰ ਦੇ ਦੋ ਛੋਟੇ ਬੱਚੇ ਸਨ।
ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਟਰੱਕ ਨੂੰ ਜ਼ਬਤ ਕਰ ਲਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਐਫ ਦੀ ਇੱਕ ਟੀਮ ਅਤੇ ਬੱਸ ਸਟੈਂਡ ਪੁਲਿਸ ਸਟੇਸ਼ਨ ਦੇ ਸਟਾਫ਼ ਨੇ ਮੌਕੇ ‘ਤੇ ਪਹੁੰਚ ਕੀਤੀ। ਉਨ੍ਹਾਂ ਨੇ ਲਾਸ਼ਾਂ ਅਤੇ ਵਾਹਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

