Breaking: ਭਿਆਨਕ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਮੌਤ
Breaking: ਹਰਿਆਣਾ ਦੇ ਗੁਰੂਗ੍ਰਾਮ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਪੰਜ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਤੇਜ਼ ਰਫ਼ਤਾਰ ਥਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਮੀਡੀਆ ਰਿਪੋਰਟਾਂ ਅਨੁਸਾਰ, ਇਹ ਹਾਦਸਾ ਸ਼ਨੀਵਾਰ ਸਵੇਰੇ 4:30 ਵਜੇ ਦੇ ਕਰੀਬ ਵਾਪਰਿਆ ਹੈ। ਥਾਰ ‘ਚ ਉੱਤਰ ਪ੍ਰਦੇਸ਼ ਦੇ 6 ਨੌਜਵਾਨ ਸਵਾਰ ਸਨ ,ਜੋ ਕਿਸੇ ਕੰਮ ਲਈ ਗੁਰੂਗ੍ਰਾਮ ਆਏ ਸਨ।
ਜਿਵੇਂ ਹੀ ਉਨ੍ਹਾਂ ਦੀ ਗੱਡੀ ਰਾਜੀਵ ਚੌਕ ਵੱਲ ਹਾਈਵੇਅ ਦੇ ਐਗਜ਼ਿਟ 9 ਤੋਂ ਬਾਹਰ ਨਿਕਲੀ ਤਾਂ ਤੇਜ਼ ਰਫ਼ਤਾਰ ਕਾਰਨ ਕਾਰ ਨੇ ਸੰਤੁਲਨ ਗੁਆ ਦਿੱਤਾ ਅਤੇ ਡਿਵਾਈਡਰ ਨਾਲ ਟਕਰਾ ਗਈ।
ਇਹ ਟੱਕਰ ਇੰਨਾ ਭਿਆਨਕ ਸੀ ਕਿ ਥਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਚਾਰ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਦੋਂਕਿ ਦੋ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇੱਕ ਹੋਰ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਇੱਕ ਜ਼ਖਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ।

