ਵੱਡੀ ਖ਼ਬਰ: ਪੰਜਾਬ ‘ਚ ਮੈਡੀਕਲ ਸੇਵਾਵਾਂ ਹੋ ਸਕਦੀਆਂ ਨੇ ਪ੍ਰਭਾਵਿਤ, ਡਾਕਟਰਾਂ ਤੇ ਨਰਸਾਂ ਵੱਲੋਂ ਹੜਤਾਲ ਦਾ ਐਲਾਨ

All Latest NewsNews FlashPunjab News

 

Punjab News- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਘਟੀਆ ਵਤੀਰੇ ਦਾ ਸਾਹਮਣਾ ਕਰ ਰਹੇ ਡਾਕਟਰਾਂ ਤੇ ਨਰਸਾਂ ਵੱਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ।

ਯੂਨਾਈਟਿਡ ਨਰਸਿਜ ਐਸੋਸੀਏਸ਼ਨ ਆਫ ਪੰਜਾਬ ਅਤੇ ਨਰਸਿੰਗ ਕੇਡਰ ਦੀਆਂ ਸਾਰੀਆਂ ਜਿਲ੍ਹਾ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਅਣਮਿੱਥੇ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਹੜਤਾਲ ਕਾਰਨ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਨਰਸਾਂ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਹਰ ਵਾਰ ਗੱਲਬਾਤ ਦਾ ਸਮਾਂ ਦੇ ਕੇ ਮੁੱਕਰ ਜਾਂਦੀ ਹੈ।

ਨਰਸਾਂ ਨੇ ਕਿਹਾ ਕਿ ਜਦੋਂ ਉਹਨਾਂ ਦੀ ਭਰਤੀ ਹੋਈ ਸੀ, ਉਸ ਵੇਲੇ ਉਨ੍ਹਾਂ ਨੂੰ ਉੱਚ ਤਨਖਾਹ ਸਕੇਲ ਦੇਣ ਦਾ ਭਰੋਸਾ ਦਿੱਤਾ ਗਿਆ ਸੀ।

ਪਰ 2020 ਤੋਂ ਬਾਅਦ ਸਰਕਾਰ ਨੇ ਉਹਨਾਂ ਦਾ ਪੇ ਸਕੇਲ 4600 ਤੋਂ ਘਟਾ ਕੇ 2800 ਕਰ ਦਿੱਤਾ। ਇਸ ਕਾਰਨ ਪੁਰਾਣੇ ਅਤੇ ਨਵੇਂ ਸਟਾਫ ਵਿੱਚ ਤਨਖਾਹ ਦਾ ਵੱਡਾ ਫਰਕ ਪੈਦਾ ਹੋ ਗਿਆ ਹੈ, ਜੋ ਪੂਰੀ ਤਰ੍ਹਾਂ ਬੇਇਨਸਾਫੀ ਹੈ।

ਨਰਸਾਂ ਨੇ ਮੰਗ ਕੀਤੀ ਹੈ ਕਿ “ਸੇਮ ਵਰਕ ਸੇਮ ਪੇ” ਨੀਤੀ ਲਾਗੂ ਕੀਤੀ ਜਾਵੇ ਤਾਂ ਜੋ ਸਾਰੇ ਸਟਾਫ ਨੂੰ ਇੱਕੋ ਜਿਹੀ ਤਨਖਾਹ ਮਿਲੇ। ਉਹਨਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਸਿਰਫ਼ ਨਰਸਿੰਗ ਸਟਾਫ ਹੀ ਨਹੀਂ, ਸੂਬੇ ਦੇ ਸਿਹਤ ਪ੍ਰਣਾਲੀ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ।

ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਦੇ ਨਰਸਿੰਗ ਸਟਾਫ ਰੋਹਿਤ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਉਹਨਾਂ ਨੂੰ ਆਪਣੇ ਹੱਕਾਂ ਲਈ ਸਟਰਗਲ ਕਰਨਾ ਪੈ ਰਿਹਾ ਹੈ।

ਜਦੋਂ ਤੱਕ ਸਰਕਾਰ ਪੇ ਸਕੇਲ ਵਾਪਸ ਨਹੀਂ ਕਰਦੀ ਅਤੇ ਫਿਟ ਪੇ ਕਮਿਸ਼ਨ ਲਾਗੂ ਨਹੀਂ ਕਰਦੀ, ਉਹਨਾਂ ਦਾ ਧਰਨਾ ਜਾਰੀ ਰਹੇਗਾ।

ਨਰਸਿੰਗ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇ।

 

Media PBN Staff

Media PBN Staff

Leave a Reply

Your email address will not be published. Required fields are marked *