ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹਾਲਤ ਗੰਭੀਰ
Punjab News- ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਨਾਲ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਇਸ ਹਾਦਸੇ ਕਾਰਨ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਨ੍ਹਾਂ ਨੁੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ, ਪੰਜਾਬੀ ਗਾਇਕ ਮੋਟਰਸਾਈਕਲ ’ਤੇ ਟਰੈਵਲ ਕਰਦੇ ਹੋਏ ਬੱਦੀ ਤੋਂ ਸ਼ਿਮਲਾ ਵੱਲ ਨੂੰ ਜਾ ਰਹੇ ਸੀ ਕਿ ਰਸਤੇ ’ਚ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।
ਦੱਸ ਦਈਏ ਕਿ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ’ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਭਿਆਨਕ ਹਾਦਸਾ ਸਵੇਰੇ ਤਕਰੀਬਨ 7.30 ਵਜੇ ਵਾਪਰਿਆ ਸੀ।
ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਗਾਇਕ ਦੇ ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਗਾਇਕ ਕੁਲਵਿੰਦਰ ਬਿੱਲਾ ਅਤੇ ਸੂਫੀ ਗਾਇਕ ਕੰਵਰ ਗਰੇਵਾਲ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਪਹੁੰਚ ਗਏ ਹਨ।

