BREAKING: ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਨਾਲ ਵਾਪਰਿਆ ਵੱਡਾ ਹਾਦਸਾ, 4 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ

All Latest NewsNews FlashPunjab NewsTOP STORIES

 

ਪੰਜਾਬ ਨੈੱਟਵਰਕ, ਚੰਡੀਗੜ੍ਹ/ਨਵੀਂ ਦਿੱਲੀ:

ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ। ਸੂਤਰ ਦੱਸ ਰਹੇ ਹਨ ਕਿ, ਕਈ ਲੋਕ ਇਸ ਹਾਦਸੇ ਵਿਚ ਜ਼ਖਮੀ ਹੋ ਗਏ ਹਨ ਅਤੇ 4 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਹਾਲਾਂਕਿ ਇਸ ਅਧਿਕਾਰਿਤ ਤੌਰ ਤੇ ਪੁਸ਼ਟੀ ਹੋਣੀ ਬਾਕੀ ਹੈ। ਇਹ ਘਟਨਾ ਗੋਂਡਾ ਤੋਂ 30 ਕਿਲੋਮੀਟਰ ਦੂਰ ਝਿਲਾਹੀ ਰੇਲਵੇ ਸਟੇਸ਼ਨ ਨੇੜੇ ਵਾਪਰੀ। ਗੋਂਡਾ ਤੋਂ ਬਚਾਅ ਟੀਮ ਰਵਾਨਾ ਹੋ ਗਈ ਹੈ।

ਇਸ ਹਾਦਸੇ ਕਾਰਨ ਗੋਰਖਪੁਰ ਤੋਂ ਲਖਨਊ ਡਾਊਨਲਾਈਨ ‘ਤੇ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਨਾਲ ਅੱਧੀ ਦਰਜਨ ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣਗੀਆਂ।

ਦੂਜੇ ਪਾਸੇ, ਰੇਲਵੇ ਨੇ ਇਸ ਹਾਦਸੇ ਤੋਂ ਬਾਅਦ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

Latest and Breaking News on NDTV

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

 

Media PBN Staff

Media PBN Staff

Leave a Reply

Your email address will not be published. Required fields are marked *