All Latest NewsGeneralNews FlashPunjab News

ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ: PSEB ਨੇ ਖੋਲ੍ਹਿਆ ਪੋਰਟਲ, ਰਜਿਸਟ੍ਰੇਸ਼ਨ ਲਈ ਇੰਝ ਕਰੋ ਅਪਲਾਈ

 

PSEB ਵੱਲੋਂ 5ਵੀਂ ਅਤੇ 8ਵੀਂ ਕਲਾਸ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਸ਼ਡਿਊਲ ਜਾਰੀ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 5ਵੀਂ ਅਤੇ 8ਵੀਂ ਕਲਾਸ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਕਿਹਾ ਹੈ ਕਿ ਸੈਸ਼ਨ 2024-25 ਲਈ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਆਨ-ਲਾਈਨ ਪੋਰਟਲ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 18 ਜੁਲਾਈ 2024 ਤੋਂ 18 ਸਤੰਬਰ 2024 ਤੱਕ ਬਿਨ੍ਹਾਂ ਲੇਟ ਫੀਸ , 19 ਸਤੰਬਰ 2024 ਤੋਂ 16 ਅਕਤੂਬਰ 2024 ਤੱਕ 500/-ਰੁ: ਪ੍ਰਤੀ ਵਿਦਿਅਰਥੀ ਲੇਟ ਫੀਸ ਨਾਲ ਅਤੇ 17 ਅਕਤੂਬਰ 2024 ਤੋਂ 11 ਨਵੰਬਰ 2024 ਤੱਕ 1500/-ਰੁ: ਪ੍ਰਤੀ ਵਿਦਿਅਰਥੀ ਲੇਟ ਫੀਸ ਨਾਲ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਜਾਂਦੀ ਹੈ ਕਿ, ਨੌਵੀਂ ਅਤੇ ਗਿਆਰਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਵੀ ਮਿਤੀ 26 ਜੂਨ 2024 ਤੋਂ ਆਨ-ਲਾਈਨ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਲਈ ਪੋਰਟਲ ਚਾਲੂ ਕੀਤਾ ਹੋਇਆ ਹੈ, ਜਿਸਦੀ ਨਿਰਧਾਰਿਤ ਸ਼ਡਿਊਲ ਅਨੁਸਾਰ ਆਫ-ਲਾਈਨ ਚਲਾਨ ਜਨਰੇਟ ਕਰਨ ਦੀ ਆਖਰੀ ਮਿਤੀ 16 ਅਗਸਤ 2024 ਅਤੇ ਆਨ-ਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 21 ਅਗਸਤ 2024 ਨਿਸ਼ਚਿਤ ਕੀਤੀ ਗਈ ਹੈ।

ਇਸੇ ਤਰ੍ਹਾਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਵੀ ਮਿਤੀ 04 ਜੁਲਾਈ 2024 ਤੋਂ ਆਨ-ਲਾਈਨ ਰਜਿਸਟ੍ਰੇਸ਼ਨ/ ਕੰਟੀਨਿਊਸ਼ਨ ਲਈ ਪੋਰਟਲ ਚਾਲੂ ਕੀਤਾ ਹੋਇਆ ਹੈ, ਜਿਸਦੀ ਨਿਰਧਾਰਿਤ ਸ਼ਡਿਊਲ ਅਨੁਸਾਰ ਆਫ-ਲਾਈਨ ਚਲਾਨ ਜਨਰੇਟ ਕਰਨ ਦੀ ਆਖਰੀ ਮਿਤੀ 23 ਅਗਸਤ 2024 ਅਤੇ ਆਨ-ਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 28 ਅਗਸਤ 2024 ਨਿਸ਼ਚਿਤ ਕੀਤੀ ਗਈ ਹੈ।

ਇਸਦੇ ਸਬੰਧ ਵਿੱਚ ਦੱਸਿਆ ਜਾਂਦਾ ਹੈ ਕਿ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਬੋਰਡ ਵੱਲੋਂ ਨਿਰਧਾਰਿਤ/ਜਾਰੀ ਕੀਤੇ ਗਏ ਸ਼ਡਿਊਲ (ਸਮਾਂ ਸਾਰਣੀ) ਵਿੱਚ-ਵਿੱਚ ਹੀ ਬਣਦੀ ਫੀਸ ਨਾਲ ਹੀ ਇਹ ਕੰਮ ਮੁਕੰਮਲ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ ਕਿਉਂਕਿ ਨਿਰਧਾਰਿਤ ਸ਼ਡਿਊਲ ਅਧੀਨ ਦਿੱਤੇ ਗਏ ਸਮੇਂ ਤੋਂ ਬਾਅਦ ਹੋਰ ਸਮੇਂ ਵਿੱਚ ਵਾਧਾ ਨਹੀ ਕੀਤਾ ਜਾਵੇਗਾ ਅਤੇ ਬਿਨ੍ਹਾਂ ਲੇਟ ਫੀਸ ਸਮਾਂ ਲੰਘਣ ਉਪਰੰਤ ਜੇਕਰ ਕਿਸੇ ਸਕੂਲ ਮੁਖੀ ਵੱਲੋਂ ਜੁਰਮਾਨਾ ਮੁਆਫੀ ਲਈ ਪ੍ਰਤੀ-ਬੇਨਤੀ ਕੀਤੀ ਜਾਂਦੀ ਹੈ ਤਾਂ ਉਹ ਕਿਸੇ ਵੀ ਹਾਲਾਤ/ਕਾਰਨ ਦੇ ਜੁਰਮਾਨਾ ਮੁਆਫੀ ਲਈ ਸਵੀਕਾਰਨ ਯੋਗ ਨਹੀ ਹੋਵੇਗੀ।

ਉਕਤ ਦੇ ਮੱਦੇ ਨਜ਼ਰ ਸਕੂਲ ਮੁੱਖੀਆਂ ਨੂੰ ਅਗਾਓ ਤੌਰ ਤੇ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਸੈਸ਼ਨ 2024-25 ਲਈ ਆਨ-ਲਾਈਨ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦਾ ਕਾਰਜ਼ ਮੁਕੰਮਲ ਕਰਨ ਲਈ ਉਚਿੱਤ ਸਮਾਂ ਦਿੱਤਾ ਜਾ ਰਿਹਾ ਹੈ । ਇਸ ਦੇ ਬਾਵਜੂਦ ਵੀ ਜੇਕਰ ਕਿਸੇ ਸੰਸਥਾ/ਸਕੂਲ ਨੂੰ ਅਜਿਹੀ ਅਣਗਹਿਲੀ ਲਈ ਜਿੰਮੇਵਾਰ ਪਾਇਆ ਜਾਂਦਾ ਹੈ ਤਾਂ ਨਿਰਧਾਰਿਤ ਸ਼ਡਿਊਲ ਤੋਂ ਬਾਅਦ ਰਜਿਸਟ੍ਰੇਸ਼ਨ/ ਕੰਟੀਨਿਊਸ਼ਨ ਕਰਨ ਦਾ ਕੋਈ ਹੋਰ ਮੌਕਾ ਨਹੀ ਦਿੱਤਾ ਜਾਵੇਗਾ ਅਤੇ ਬੋਰਡ ਨਾਲ ਸਬੰਧਤ ਐਫੀਲਿਏਟਿਡ/ਐਸੋਸੀਏਟਿਡ ਸੰਸਥਾਵਾ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਸੇ ਤਰ੍ਹਾਂ ਸਰਕਾਰੀ/ਏਡਿਡ ਸਕੂਲਾਂ ਦੇ ਕੇਸ ਵਿੱਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ/ਮੁੱਖ ਅਧਿਆਪਕ ਵਿਰੁੱਧ ਵਿਨਿਯਮਾਂ ਅਨੁਸਾਰ ਕਾਰਵਾਈ ਕਰਨ ਲਈ ਡਾਇਰੈਕਟਰ (ਐਲੀਮੈਂਟਰੀ/ ਸੈਕੰਡਰੀ ), ਸਿੱਖਿਆ ਵਿਭਾਗ, ਪੰਜਾਬ ਸਰਕਾਰ ਨੂੰ ਲਿਖਿਆ ਜਾਵੇਗਾ।

 

Leave a Reply

Your email address will not be published. Required fields are marked *