ਜ਼ਿਲ੍ਹਾ ਪਠਾਨਕੋਟ ਵਿੱਚ ਨਵਗਠਿਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇੱਕ-ਰੋਜ਼ਾ ਸਿਖਲਾਈ ਦੀ ਸ਼ੁਰੂਆਤ

All Latest NewsNews FlashPunjab News

 

ਸਮੂਹ ਸਰਕਾਰੀ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਮਿਲੇਗੀ ਸਿਖਲਾਈ: ਜ਼ਿਲ੍ਹਾ ਅਧਿਕਾਰੀ

ਪਠਾਨਕੋਟ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਪ੍ਰਾਇਮਰੀ,ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਨਵ-ਗਠਿਤ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇੱਕ-ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਅਮਨਦੀਪ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀ.ਜੀ. ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 376 ਪ੍ਰਾਇਮਰੀ ਅਤੇ 159 ਅੱਪਰ ਪ੍ਰਾਇਮਰੀ ਸਕੂਲਾਂ ਦੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਇੱਕ ਰੋਜ਼ਾ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਹ ਸਿੱਖਲਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੀ ਅਗਵਾਈ ਹੇਠ ਸਮੁੱਚੇ ਜ਼ਿਲ੍ਹੇ ਦੇ ਸੱਤ ਬਲਾਕਾਂ ਵਿੱਚ ਦੋ ਸੈਸ਼ਨ (ਸਵੇਰੇ ਅਤੇ ਬਾਅਦ ਦੁਪਹਿਰ) ਵਿੱਚ ਕਰਵਾਈ ਜਾ ਰਹੀ ਹੈ। ਇਹ ਟ੍ਰੇਨਿੰਗ 29 ਸਤੰਬਰ ਤੋਂ 15 ਅਕਤੂਬਰ ਤੱਕ ਦਿੱਤੀ ਜਾਣੀ ਹੈ।

ਜਿਸ ਵਿੱਚ ਕਮੇਟੀ ਮੈਂਬਰਾਂ ਨੂੰ ਸਕੂਲ ਦੇ ਸਰਵਪੱਖੀ ਵਿਕਾਸ ਲਈ ਉਹਨਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਤਾਂਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸਮੱਸਿਆ ਨੂੰ ਨਿਪਟਾਉਣ ਲਈ ਪਰਿਪੱਕ ਬਣਾਇਆ ਜਾ ਸਕੇ। ਇਹ ਟ੍ਰੇਨਿੰਗ ਸਕੂਲੀ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਵਿੱਚ ਮਹੱਤਵਪੂਰਨ ਹਨ। ਇਨ੍ਹਾਂ ਟ੍ਰੇਨਿੰਗਾਂ ਵਿੱਚ ਬਲਾਕ ਰਿਸੋਰਸ ਪਰਸਨਾ ਵੱਲੋਂ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ ਗਈ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਵੱਲੋਂ ਸਕੂਲ ਆਫ਼ ਐਮੀਨੈਂਸ ਲਮੀਨੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਅਮਨਦੀਪ ਕੁਮਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ.ਜੀ.ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਸਾਊ ਬਾੜਮਾਂ ਵਿਖੇ ਚੱਲ ਰਹੀਆਂ ਟ੍ਰੇਨਿੰਗਾਂ ਵਿੱਚ ਸ਼ਿਰਕਤ ਕਰ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੂੰ ਸਕੂਲਾਂ ਦੀ ਤਰੱਕੀ ਲਈ ਖੁੱਲ੍ਹੇ ਦਿਲ ਨਾਲ ਅੱਗੇ ਆਉਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਅਧਿਕਾਰੀਆਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਐਸਐਮਸੀ ਮੈਂਬਰ ਵੱਲੋਂ ਉੱਤਰ ਪ੍ਰਦੇਸ਼ ਅਤੇ ਪੰਜਾਬ ਦੀ ਐਜੂਕੇਸ਼ਨ ਦਾ ਤੁਲਨਾਤਮਕ ਅਧਿਐਨ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ ਗਏ ਕਿ ਕੀ ਇੱਥੇ ਪੰਜਾਬ ਵਿੱਚ ਸਾਡੇ ਬੱਚਿਆਂ ਨੂੰ ਬਹੁਤ ਵਧੀਆ ਐਜੂਕੇਸ਼ਨ ਦਿੱਤੀ ਜਾ ਰਹੀ ਹੈ

ਇੱਕ ਮੈਂਬਰ ਨੇ ਕਿਹਾ ਕਿ ਜਿਵੇਂ ਪੰਜਾਬ ਦੇ ਵਿੱਚ ਬੱਚਿਆਂ ਨੂੰ ਸਕੂਲ ਆਉਣ ਲਈ ਬਾਰ-ਬਾਰ ਮੋਟੀਵੇਟ ਕੀਤਾ ਜਾਂਦਾ ਆ ਹੈ ਗੈਰ ਹਾਜ਼ਰ ਬੱਚਿਆਂ ਤੱਕ ਵੀ ਪਹੁੰਚ ਕੀਤੀ ਜਾਂਦੀ ਹੈ ਬਾਕੀ ਸਟੇਟ ਵਿੱਚ ਅਜਿਹਾ ਨਹੀਂ ਕੀਤਾ ਜਾਂਦਾ। ਇੱਕ ਐਸਐਮਸੀ ਮੈਂਬਰ ਵੱਲੋਂ ਦੱਸਿਆ ਗਿਆ ਕਿ ਉਹਨਾਂ ਦਾ ਬੱਚਾ ਸਰਕਾਰੀ ਸਕੂਲਾਂ ਦੇ ਵਿੱਚ ਸਿੱਖਿਆ ਪ੍ਰਾਪਤ ਕਰਕੇ ਕੇ ਐਲਐਲਬੀ ਕਰ ਰਿਹਾ ਹੈ

ਆਪ ਸੁਜਾਨਪੁਰ ਹਲਕਾ ਇੰਚਾਰਜ ਅਮਿਤ ਮੰਟੂ ਨੇ ਸਕੂਲ ਆਫ਼ ਐਮੀਨੈਂਸ ਲਮੀਨੀ ਵਿਖੇ ਚੱਲ ਰਹੀ ਟ੍ਰੇਨਿੰਗ ਦਾ ਲਿਆ ਜਾਇਜ਼ਾ

ਆਪ ਦੇ ਵਿਧਾਨਸਭਾ ਹਲਕਾ ਸੁਜਾਨਪੁਰ ਦੇ ਇੰਚਾਰਜ ਅਮਿਤ ਸਿੰਘ ਮੰਟੂ ਵੱਲੋਂ ਸਕੂਲ ਆਫ਼ ਐਮੀਨੈਂਸ ਲਮੀਨੀ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੱਲ ਰਹੀ ਟ੍ਰੇਨਿੰਗ ਦਾ ਜਾਇਜ਼ਾ ਲਿਆ ਗਿਆ ਅਤੇ ਵਿਭਾਗ ਦੇ ਪ੍ਰਬੰਧਾਂ ਤੇ ਸੰਤੁਸ਼ਟੀ ਜਤਾਈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਕਰਨ ਲਈ ਸਹਿਯੋਗ ਕਰਨ ਅਤੇ ਵਿਦਿਆਰਥੀਆਂ ਦੀ 100% ਹਾਜ਼ਰੀ ਲਈ ਮਾਪਿਆਂ ਨੂੰ ਪ੍ਰੇਰਿਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਉਣ ਦੀ ਜਿੰਮੇਵਾਰੀ ਅਧਿਆਪਕਾਂ ਦੀ ਹੈ।

ਇਸ ਮੌਕੇ ਤੇ ਡਾਇਟ ਪ੍ਰਿੰਸੀਪਲ ਸ੍ਰੀ ਹਰਿੰਦਰ ਸਿੰਘ ਸੈਣੀ, ਡੀਐਸਐਮ ਪ੍ਰਿੰਸੀਪਲ ਸ੍ਰੀ ਬਲਵਿੰਦਰ ਸਿੰਘ ਸੈਣੀ, ਪ੍ਰਿੰਸੀਪਲ ਸ਼੍ਰੀਮਤੀ ਮੋਨਿਕਾ ਵਿਜਾਨ, ਪ੍ਰਿੰਸੀਪਲ ਤਾਜ ਸਿੰਘ, ਸੀਐਚਟੀ ਸ੍ਰੀਮਤੀ ਸਰਬਜੀਤ ਕੌਰ, ਸਟੇਟ ਐਵਾਰਡੀ ਸ੍ਰੀ ਵਿਜੇ ਸਿੰਘ, ਸੀਐਚਟੀ ਸ੍ਰੀ ਕੈਲਾਸ਼ ਚੰਦਰ, ਡੀਆਰਸੀ ਵਨੀਤ ਮਹਾਜਨ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।

 

 

Media PBN Staff

Media PBN Staff

Leave a Reply

Your email address will not be published. Required fields are marked *