ਵੱਡੀ ਖ਼ਬਰ: ਅਕਾਲੀ ਦਲ ਨੇ ਸੀਨੀਅਰ ਲੀਡਰ ਨੂੰ ਪਾਰਟੀ ‘ਚੋਂ ਕੱਢਿਆ
Punjab News-
ਅਕਾਲੀ ਦਲ ਨੇ ਸੀਨੀਅਰ ਲੀਡਰ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦਰਅਸਲ, ਅਕਾਲੀ ਦਲ ਦੇ ਸੀਨੀਅਰ ਲੀਡਰ ਜਗਦੀਪ ਚੀਮਾ ਨੂੰ ਉਸ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਕਾਰਨ ਪਾਰਟੀ ਤੋਂ ਵੱਖ ਕਰਨ ਦਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫ਼ੈਸਲਾ ਲਿਆ ਹੈ।
ਇੱਕ ਬਿਆਨ ਜਾਰੀ ਕਰਦਿਆਂ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ ਅਤੇ ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫੈਸਲਾ ਕੀਤਾ।
ਖ਼ਬਰ ਅਪਡੇਟ ਹੋ ਰਹੀ ਹੈ……
ਜਗਦੀਪ ਚੀਮਾ ਨੇ ਵੀ ਦਿੱਤਾ ਅਸਤੀਫ਼ਾ… ਹੇਠਾਂ ਪੜ੍ਹੋ —
ਪਿਆਰੇ
ਸਰਦਾਰ ਸੁਖਬੀਰ ਸਿੰਘ ਬਾਦਲ ਜੀ
ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ
ਵਾਹੇਗੁਰੂ ਜੀ ਕਾ ਖ਼ਾਲਸਾ
ਵਾਹੇਗੁਰੂ ਜੀ ਕੀ ਫ਼ਤਹਿ।
ਮੈਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਅਤੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ।
ਤੁਹਾਡੇ ਭਰੋਸੇ ਅਤੇ ਵਿਸ਼ਵਾਸ ਲਈ ਤੁਹਾਡਾ ਬਹੁਤ ਧੰਨਵਾਦ।
ਨਿੱਘੇ ਸਤਿਕਾਰ ਨਾਲ
ਜਗਦੀਪ ਸਿੰਘ ਚੀਮਾ

