BREAKING: ਅਕਾਲੀ ਦਲ ਨੂੰ ਵੱਡਾ ਝਟਕਾ! ਮਾਝੇ ਦਾ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਕੱਲ੍ਹ ਹੋਵੇਗਾ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ
ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਦਾ ਕਾਂਗਰਸ ਵਿੱਚ ਜਾਣਾ ਤੈਅ ਹੋ ਗਿਆ ਹੈ। ਜੋਸ਼ੀ ਕੱਲ੍ਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ।
ਇਸ ਦਾ ਖੁਲਾਸਾ ਉਨ੍ਹਾਂ ਨੇ ਖੁਦ ਇੱਕ ਮੀਡੀਆ ਅਦਾਰੇ ਦੇ ਨਾਲ ਗੱਲਬਾਤ ਦੌਰਾਨ ਕੀਤਾ। ਅਨਿਲ ਜੋਸ਼ੀ ਨੇ ਕਿਹਾ ਕਿ ਉਹ ਭਲਕੇ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ।
ਜੋਸ਼ੀ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਰਾਹੁਲ ਗਾਂਧੀ ਅਤੇ ਕੇਸੀ ਵੇਨੂਗੋਪਾਲ ਦੇ ਨਾਲ ਮੀਟਿੰਗ ਦਿੱਲੀ ਵਿੱਚ ਹੋਈ ਸੀ।
ਉਨ੍ਹਾਂ ਨੇ ਮੇਰੀ ਫ਼ੈਮਲੀ ਦਾ ਹਾਲ ਚਾਲ ਜਾਣਿਆ ਅਤੇ ਸਿਆਸੀ ਮੁੱਦਿਆਂ ਤੇ ਚਰਚਾ ਕੀਤੀ। ਮੈਂ ਉਦੋਂ ਹੀ ਮਨ ਬਣਾ ਲਿਆ ਸੀ ਕਿ ਮੈਂ ਕਾਂਗਰਸ ਵਿੱਚ ਜਾਵਾਂਗਾ। ਉਨ੍ਹਾਂ ਕਿਹਾ ਕਿ ਮੈਂ ਛੇ ਮਹੀਨੇ ਪਹਿਲਾਂ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ।
ਜੋਸ਼ੀ ਨੇ ਮੰਨਿਆ ਕਿ ਕੁੱਝ ਮਹੀਨੇ ਪਹਿਲਾਂ ਉਨ੍ਹਾਂ ਨੂੰ ਸੁਖਬੀਰ ਬਾਦਲ ਦਾ ਫ਼ੋਨ ਵੀ ਆਇਆ ਸੀ ਅਤੇ ਅਕਾਲੀ ਦਲ ਵਿੱਚ ਆਉਣ ਲਈ ਕਹਿ ਰਹੇ ਸਨ।
ਪਰ ਮੈਂ ਮਨਾਂ ਕਰ ਦਿੱਤਾ ਅਤੇ ਕਿਹਾ ਕਿ, ਮੈਂ ਅਸਤੀਫ਼ਾ ਦੇ ਚੁੱਕਾ ਹਾਂ, ਮੇਰਾ ਅਸਤੀਫ਼ਾ ਪ੍ਰਵਾਨ ਕਰੋ। ਜੋਸ਼ੀ ਨੇ ਕਿਹਾ ਕਿ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਮੇਰੀ ਵਿਚਾਰਧਾਰਾ ਵਿਚ ਫ਼ਰਕ ਹੈ।

