Punjab News- SHO ਸਸਪੈਂਡ! ਲਾਪਰਵਾਹੀ ਵਰਤਣ ਦੇ ਦੋਸ਼ ‘ਚ ਹੋਈ ਕਾਰਵਾਈ
ਲੁਧਿਆਣਾ
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਇੱਕ ਔਰਤ ਦੀ ਸ਼ਿਕਾਇਤ ‘ਤੇ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਟਿੱਬਾ ਦੇ ਐਸਐਚਓ (SHO) ਜਸਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।
ਸ਼ਿਕਾਇਤ ‘ਤੇ ਕਾਰਵਾਈ ਕਰਨ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਐਸਐਚਓ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਡੌਲੀ ਨਾਂ ਦੀ ਇੱਕ ਔਰਤ ਆਪਣੇ ਪਤੀ ਨਾਲ ਹੋਏ ਝਗੜੇ ਦੀ ਸ਼ਿਕਾਇਤ ਲੈ ਕੇ ਉਨ੍ਹਾਂ ਕੋਲ ਆਈ ਸੀ। ਔਰਤ ਦਾ ਦੋਸ਼ ਸੀ ਕਿ ਉਸਦੇ ਪਤੀ ਨੇ ਉਸ ‘ਤੇ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਸੀ।
ਇਸ ਘਟਨਾ ਤੋਂ ਬਾਅਦ, ਪੀੜਤਾ ਨੇ ਥਾਣਾ ਟਿੱਬਾ ਵਿੱਚ ਐਸਐਚਓ ਜਸਪਾਲ ਸਿੰਘ ਨੂੰ ਮਾਮਲੇ ਵਿੱਚ ਕਾਰਵਾਈ ਕਰਨ ਦੀ ਗੁਹਾਰ ਲਗਾਈ। ਪਰ, ਦੋਸ਼ ਹੈ ਕਿ ਐਸਐਚਓ ਨੇ ਲਾਪਰਵਾਹੀ ਦਿਖਾਉਂਦੇ ਹੋਏ ਐਫਆਈਆਰ (FIR) ਦਰਜ ਕਰਨ ਵਿੱਚ ਕਾਫ਼ੀ ਦੇਰੀ ਕੀਤੀ।
ਇਸ ਤੋਂ ਬਾਅਦ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਐਸਐਚਓ ਜਸਪਾਲ ਸਿੰਘ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ। ਨਾਲ ਹੀ, ਸਬੰਧਤ ਅਧਿਕਾਰੀਆਂ ਨੂੰ ਔਰਤ ਦਾ ਬਿਆਨ ਲੈ ਕੇ ਤੁਰੰਤ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

