Big Breaking: ਅਕਾਲੀ ਦਲ ਦਾ ਵੱਡਾ ਲੀਡਰ ਕਾਂਗਰਸ ‘ਚ ਸ਼ਾਮਲ
ਚੰਡੀਗੜ੍ਹ
ਅਕਾਲੀ ਦਲ ਤੋਂ ਅਸਤੀਫ਼ਾ ਦੇ ਚੁੱਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।
ਉਨ੍ਹਾਂ ਨੂੰ ਭੁਵੇਸ਼ ਬਘੇਲ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਗੁਰਜੀਤ ਸਿੰਘ ਔਜਲਾ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।
ਬੀਤੇ ਦਿਨ ਅਨਿਲ ਜੋਸ਼ੀ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ।
ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਅੰਮ੍ਰਿਤਸਰ ਦੇ ਉੱਤਰੀ ਹਲਕੇ ਤੋਂ ਅਨਿਲ ਜੋਸ਼ੀ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਨੂੰ ਕੈਬਿਨਟ ਮੰਤਰੀ ਮੰਡਲ ਵਿਚ ਵੀ ਸ਼ਾਮਿਲ ਕੀਤਾ ਗਿਆ ਸੀ। ਅ
ਨਿਲ ਜੋਸ਼ੀ ਭਾਰਤੀ ਜਨਤਾ ਪਾਰਟੀ ਚੋਂ ਕੱਢਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ।
ਅਕਾਲੀ ਦਲ ਦੀ ਸੀਟ ਤੋਂ ਹਾਰਨ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਸਾਲ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਅਨਿਲ ਜੋਸ਼ੀ ਕਾਂਗਰਸ ਵਿਚ ਆਪਣਾ ਸਿਆਸੀ ਭਵਿੱਖ ਤਲਾਸ਼ਣ ਜਾ ਰਹੇ ਹਨ।
ਮੈਂ ਪਾਰਟੀਬਾਜ਼ੀ ਤੋਂ ਨਹੀਂ ਸਗੋਂ ਕੰਮ ਕਰਨ ‘ਚ ਯਕੀਨ ਰੱਖਦਾ- ਅਨਿਲ ਜੋਸ਼ੀ
ਅਨਿਲ ਜੋਸ਼ੀ ਨੇ ਦੱਸਿਆ ਕਿ ਰਾਹੁਲ ਗਾਂਧੀ ਨਾਲ ਉਨ੍ਹਾਂ ਪਿਛਲੇ ਦਿਨੀਂ ਮੁਲਾਕਾਤ ਕੀਤੀ ਸੀ ਤੇ ਸ਼੍ਰੋਮਣੀ ਅਕਾਲੀ ਦਲ ‘ਤੋਂ ਅਸਤੀਫ਼ਾ ਤਾਂ ਉਨ੍ਹਾਂ ਨੇ ਕਰੀਬ ਸਾਲ ਪਹਿਲਾਂ ਹੀ ਦੇ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਜਿਸ ਸੋਚ ਨਾਲ ਉਹ ਸ਼੍ਰੋਮਣੀ ਅਕਾਲੀ ਦਲ ‘ਚ ਗਏ ਸੀ, ਉਹ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ‘ਚ ਜਿਆਦਾਤਰ ਪੰਥਕ ਮੁੱਦੇ ਹੀ ਚੱਲਦੇ ਰਹੇ ਤੇ ਵਿਚਾਰ ਮਿਲੇ ਨਹੀਂ। ਜੋਸ਼ੀ ਨੇ ਕਿਹਾ ਕਿ ਮੈਂ ਪਾਰਟੀਬਾਜ਼ੀ ਤੋਂ ਨਹੀਂ ਸਗੋਂ ਕੰਮ ਕਰਨ ‘ਚ ਯਕੀਨ ਰੱਖਦਾ ਹੈ।

