ਪੰਜਾਬ ਸਰਕਾਰ ਵੱਲੋਂ ਪਟਾਕੇ ਚਲਾਉਣ ਨੂੰ ਲੈਕੇ ਸਖ਼ਤ ਹੁਕਮ ਜਾਰੀ, ਇਨ੍ਹਾਂ ਲੋਕਾਂ ਵਿਰੁੱਧ ਹੋਵੇਗੀ ਕਾਰਵਾਈ
Punjab News –
ਪੰਜਾਬ ਸਰਕਾਰ ਨੇ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੂਬੇ ਅੰਦਰ ਦੁਸਹਿਰਾ, ਦੀਵਾਲੀ ਦਾ ਤਿਉਹਾਰ, ਗੁਰਪੁਰਬ, ਕ੍ਰਿਸਮਿਸ, ਨਵਾਂ ਸਾਲ ਮਨਾਉਣ ’ਤੇ ਪਟਾਖੇ-ਆਤਿਸ਼ਬਾਜ਼ੀ ਆਦਿ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।
ਜਾਰੀ ਹੁਕਮ ਅਨੁਸਾਰ ਸਰਕਾਰ ਨੇ 2 ਅਕਤੂਬਰ 2025 ਨੂੰ ਮਨਾਏ ਜਾਣ ਵਾਲੇ ਦੁਸ਼ਹਿਰੇ ਦੇ ਤਿਓਹਾਰ ’ਤੇ ਸ਼ਾਮ 6 ਤੋਂ ਸ਼ਾਮ 7 ਵਜੇ ਤੱਕ, ਮਿਤੀ 20 ਅਕਤੂਬਰ 2025 ਨੂੰ ਦੀਵਾਲੀ ਵਾਲੀ ਰਾਤ ਨੂੰ ਸ਼ਾਮ 8 ਤੋਂ ਰਾਤ 10 ਵਜੇ ਤੱਕ, ਮਿਤੀ 5 ਨਵੰਬਰ 2025 ਨੂੰ ਗੁਰਪੁਰਬ ਦੇ ਮੌਕੇ ’ਤੇ ਸਵੇਰੇ 4 ਤੋਂ ਸਵੇਰੇ 5 ਵਜੇ (ਇੱਕ ਘੰਟਾ) ਰਾਤ 9 ਤੋਂ ਰਾਤ 10 ਵਜੇ ਤੱਕ (ਇੱਕ ਘੰਟਾ) ਅਤੇ ਕ੍ਰਿਸਮਿਸ/ਨਵਾਂ ਸਾਲ ਮੌਕੇ ਰਾਤ 11:55 PM ਵਜੇ ਤੋਂ 12:30 ਏਐਮ ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

