Punjab News- ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ

All Latest NewsNews FlashPunjab NewsTOP STORIES

 

ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸਿਆਸੀ ਪਾਰਟੀਆਂ ਨੂੰ ਸੌਂਪੀਆਂ

ਚੰਡੀਗੜ੍ਹ

ਭਾਰਤੀ ਚੋਣ ਕਮਿਸਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸਡਿਊਲ ਮੁਤਾਬਕ ਵਿਸੇਸ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ।

ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ, “ਸੋਧੀ ਗਈ ਸੂਚੀ ਮੁਤਾਬਕ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ ਵੋਟਰ ਅਤੇ 92,240 ਮਹਿਲਾ ਵੋਟਰ ਸਾਮਲ ਹਨ। 114 ਪੋਲਿੰਗ ਸਟੇਸਨ ਸਥਾਨਾਂ ‘ਤੇ ਪੋਲਿੰਗ ਸਟੇਸਨਾਂ ਦੀ ਗਿਣਤੀ 222 (ਸਹਿਰੀ: 60 ਅਤੇ ਪੇਂਡੂ: 162) ਤੱਕ ਤਰਕਸੰਗਤ ਕੀਤੀ ਗਈ ਹੈ, ਜਿਸ ਨਾਲ ਆਸਾਨ ਪਹੁੰਚ ਅਤੇ ਸਾਰੇ ਨਾਗਰਿਕਾਂ ਲਈ ਸੁਚਾਰੂ ਵੋਟਿੰਗ ਅਨੁਭਵ ਯਕੀਨੀ ਬਣਾਇਆ ਗਿਆ ਹੈ।“

ਸਿਬਿਨ ਸੀ ਨੇ ਕਿਹਾ ਕਿ ਇਹ ਸੋਧ ਪ੍ਰਕਿਰਿਆ ਭਾਰਤੀ ਚੋਣ ਕਮਿਸਨ ਦੇ ਦਿਸਾ-ਨਿਰਦੇਸਾਂ ਅਨੁਸਾਰ ਸਾਰੇ ਸੰਬੰਧਿਤ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕੀਤੀ ਗਈ ਹੈ। ਉਨ੍ਹਾਂ ਕਿਹਾ, “ਖਰੜੇ ਦੀ ਪ੍ਰਕਾਸਨਾ ਤੋਂ ਲੈ ਕੇ ਦਾਅਵਿਆਂ ਅਤੇ ਇਤਰਾਜਾਂ ਦੀ ਮਿਆਦ ਤੱਕ ਅਤੇ ਇਨ੍ਹਾਂ ਦੇ ਨਿਪਟਾਰੇ ਉਪਰੰਤ ਹਰ ਕਦਮ ਨੂੰ ਪੂਰੀ ਮਿਹਨਤ ਅਤੇ ਪਾਰਦਰਸੀ ਢੰਗ ਨਾਲ ਮੁਕੰਮਲ ਕੀਤਾ ਗਿਆ ਹੈ।“

ਉਨ੍ਹਾਂ ਅੱਗੇ ਕਿਹਾ ਕਿ ਇਸ ਸੋਧ ਵਿੱਚ 100 ਫ਼ੀਸਦੀ ਈ.ਪੀ.ਆਈ.ਸੀ. (ਵੋਟਰ ਫੋਟੋ ਪਛਾਣ ਪੱਤਰ) ਨੂੰ ਕਵਰ ਕੀਤਾ ਗਿਆ ਹੈ, ਜੋ ਕਿ ਇੱਕ ਸੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਵੋਟਰਾਂ ਲਈ ਉਪਲਬਧ ਕਾਨੂੰਨੀ ਵਿਵਸਥਾ ‘ਤੇ ਵੀ ਚਾਨਣਾ ਪਾਇਆ ਜਿਸ ਤਹਿਤ ਉਹ ਚੋਣ ਰਜਿਸਟ੍ਰੇਸਨ ਅਫਸਰ (ਈ.ਆਰ.ਓ.) ਦੇ ਹੁਕਮਾਂ ਵਿਰੁੱਧ ਜ਼ਿਲ੍ਹਾ ਚੋਣ ਅਫਸਰ ਕੋਲ ਅਪੀਲ ਕਰ ਸਕਦੇ ਹਨ ਅਤੇ ਜ਼ਰੂਰਤ ਪੈਣ ‘ਤੇ ਉਹ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 24 ਅਤੇ ਚੋਣ ਰਜਿਸਟ੍ਰੇਸਨ ਨਿਯਮਾਂ, 1960 ਦੇ ਨਿਯਮ 23 ਦੇ ਤਹਿਤ ਮੁੱਖ ਚੋਣ ਅਫਸਰ ਕੋਲ ਵੀ ਅਪੀਲ ਕਰ ਸਕਦੇ ਹਨ।

 

Media PBN Staff

Media PBN Staff

Leave a Reply

Your email address will not be published. Required fields are marked *