ਵੱਡੀ ਖ਼ਬਰ: ਪੰਜਾਬ ਸਰਕਾਰ 6000 ਮੁਲਾਜ਼ਮ ਦੀ ਕਰੇਗੀ ਭਰਤੀ, ਸਟਾਫ ਦੀ ਘਾਟ ਨੂੰ ਕਮੀ ਹੋਵੇਗੀ ਦੂਰ
ਪੰਜਾਬ ਸਰਕਾਰ ਨੇ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ ਤਰੱਕੀ ਰਾਹੀਂ ਭਰਤੀ ਲਈ 1600 ਅਸਾਮੀਆਂ ਅਤੇ ਸਿੱਧੀ ਭਰਤੀ ਲਈ 3400 ਕਾਂਸਟੇਬਲ ਦੀਆਂ ਅਸਾਮੀਆਂ ਸਿਰਜੀਆਂ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ
ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਟਾਫ ਦੀ ਘਾਟ ਦੇ ਗੰਭੀਰ ਮੁੱਦੇ ਨਾਲ ਨਜਿੱਠਣ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1600 ਅਸਾਮੀਆਂ, ਜਿਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1000 ਸਹਾਇਕ ਸਬ-ਇੰਸਪੈਕਟਰ ਸਾਮਲ ਹਨ, ਸਿਰਜੀਆਂ ਗਈਆਂ ਹਨ ਅਤੇ ਇਹ ਅਸਾਮੀਆਂ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਅਗਲੇ ਸਾਲ ਸਿੱਧੀ ਭਰਤੀ ਰਾਹੀਂ ਕਾਂਸਟੇਬਲਾਂ ਦੀਆਂ 3400 ਅਸਾਮੀਆਂ ਭਰੀਆਂ ਜਾਣਗੀਆਂ ਅਤੇ ਜ਼ਿਲ੍ਹਾ ਕਾਡਰ ਦੀਆਂ ਹੋਰ 4500 ਅਸਾਮੀਆਂ ਸਿਰਜੀਆਂ ਗਈਆਂ ਹਨ ਜੋ ਪੜਾਅਵਾਰ ਢੰਗ ਨਾਲ ਭਰੀਆਂ ਜਾਣਗੀਆਂ।
ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਸਰੋਤ ਆਡਿਟ ਕਰਵਾਉਣ ਅਤੇ ਕੰਮ ਦੇ ਬੋਝ ਨੂੰ ਘਟਾਉਣ ਲਈ, ਖਾਸ ਕਰਕੇ ਐਨਡੀਪੀਐਸ ਮਾਮਲਿਆਂ ਸਬੰਧੀ, ਥਾਣਿਆਂ ਵਿੱਚ ਰੈਗੂਲਰ ਤੌਰ ‘ਤੇ ਹੈੱਡ ਕਾਂਸਟੇਬਲਾਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, ਸਮੇਂ ਦੇ ਨਾਲ, ਹੋਰ ਸਟਾਫ ਸ਼ਾਮਲ ਕੀਤਾ ਜਾਵੇਗਾ।
ਡੀਜੀਪੀ ਨੇ ਸੂਬੇ ਭਰ ਦੀਆਂ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸੀਪੀਜ਼/ਐਸਐਸਪੀਜ਼, ਐਸਪੀਜ਼/ਡੀਐਸਪੀਜ਼ ਅਤੇ ਐਸਐਚਓਜ਼ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਤਿਉਹਾਰਾਂ ਦੇ ਸੀਜਨ ਦੌਰਾਨ ਸਾਂਤੀ, ਸਦਭਾਵਨਾ ਅਤੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਰਹਿਣ ਦੇ ਨਿਰਦੇਸ਼ ਦਿੱਤੇ।
ਡੀਜੀਪੀ ਗੌਰਵ ਯਾਦਵ ਨੇ ਚੇਤਾਵਨੀ ਦਿੱਤੀ, “ਕਾਂਸਟੇਬਲ ਰੈਂਕ ਤੋਂ ਲੈ ਕੇ ਐਸਐਸਪੀ ਤੱਕ ਹਰੇਕ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਗੈਂਗਸਟਰ ਤੇ ਡਰੱਗ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।“

