Weather Update: ਪੰਜਾਬ ‘ਚ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
Weather Update : ਸੂਬੇ ਵਿੱਚ 5 ਅਤੇ 6 ਅਕਤੂਬਰ ਨੂੰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ
Weather Update : ਪੰਜਾਬ ਵਿੱਚ ਦੋ ਦਿਨ ਭਾਰੀ ਮੀਂਹ ਪੈਣ ਦੀ ਚੇਤਾਵਨੀ ਮੌਸਮ ਵਿਭਾਗ ਦੇ ਵੱਲੋਂ ਦਿੱਤੀ ਗਈ ਹੈ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਮੌਸਮ ਵਿਭਾਗ (IMD Weather Update) ਦਾ ਕਹਿਣਾ ਹੈ ਕਿ ਸੂਬੇ ਵਿੱਚ 5 ਅਤੇ 6 ਅਕਤੂਬਰ ਨੂੰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
ਦੱਸ ਦਈਏ ਕਿ ਮਾਨਸੂਨ ਪੰਜਾਬ ਅਤੇ ਚੰਡੀਗੜ੍ਹ ਤੋਂ ਵਿਦਾ ਹੋ ਗਿਆ ਹੈ। ਹਾਲਾਂਕਿ, ਮੰਗਲਵਾਰ ਰਾਤ ਨੂੰ ਮੌਸਮ ਅਚਾਨਕ ਬਦਲ ਗਿਆ। ਕਈ ਇਲਾਕਿਆਂ ਵਿੱਚ ਥੋੜੀ ਜਿਹੀ ਬਾਰਿਸ਼ ਹੋਈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ।
ਮੌਸਮ ਵਿਭਾਗ (IMD Weather Update) ਦੇ ਅਧਿਕਾਰੀਆਂ ਦੀ ਮੰਨੀਏ ਤਾਂ, ਉਨ੍ਹਾਂ ਦਾ ਕਹਿਣਾ ਹੈ ਕਿ ਅਰਬ ਸਾਗਰ ਵਿੱਚ ਇੱਕ ਦਬਾਅ ਖੇਤਰ ਹਵਾਵਾਂ ਵਿੱਚ ਤਬਦੀਲੀ ਦਾ ਕਾਰਨ ਬਣ ਸਕਦਾ ਹੈ।
ਨਤੀਜੇ ਵਜੋਂ, ਮੌਸਮ ਕਈ ਵਾਰ ਪਰਿਵਰਤਨਸ਼ੀਲ ਅਤੇ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਉਮੀਦ ਹੈ।
IMD ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, 5 ਅਤੇ 6 ਅਕਤੂਬਰ ਨੂੰ ਸੂਬੇ ਭਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ 0.4 ਡਿਗਰੀ ਘੱਟ ਗਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ।

