ਪੁਰਾਣੀ ਪੈਨਸ਼ਨ ਬਹਾਲੀ ਦਾ ਮਸਲਾ; ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਦਿੱਲੀ ਕੂਚ ਦੀ ਤਿਆਰੀ!
ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਐਨ ਪੀ ਐਸ ਕਰਮਚਾਰੀਆਂ ਨੇ ਰੱਖੀ ਇੱਕ ਰੋਜ਼ਾ ਭੁੱਖ- ਹੜਤਾਲ-ਹਿੰਮਤ ਸਿੰਘ ਖੋਖ, ਗੁਰਮੇਲ ਸਿੰਘ ਵਿਰਕ
ਜੇਕਰ ਸਾਡੇ ਸੰਘਰਸ਼ ਨੂੰ ਅਣਗੋਲਿਆ ਤਾਂ 25 ਨਵੰਬਰ ਨੂੰ ਦਿੱਲੀ ਰਾਮ ਲੀਲਾ ਮੈਦਾਨ ਵਿੱਚ ਕੀਤੀ ਜਾਵੇਗੀ ਮਹਾਂਰੈਲੀ- ਗੁਰਪ੍ਰੀਤ ਸਿੰਘ ਪਨੇਸਰ, ਹਰਪ੍ਰੀਤ ਸਿੰਘ ਉੱਪਲ
ਪਟਿਆਲਾ
ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ (NMOPS) ਦੇ ਸੱਦੇ ਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਨੇ ਸਾਂਝੇ ਤੌਰ ਤੇ ਜਿਲ੍ਹਾ ਹੈੱਡਕੁਆਰਟਰਾਂ ਤੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਲੈ ਕੇ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ।
ਇਸੇ ਲੜੀ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ ਮਿੰਨੀ ਸਕੱਤਰੇਤ ਵਿਖੇ ਅਧਿਆਪਕ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਭੁੱਖ-ਹੜਤਾਲ ਤੇ ਬੈਠੇ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਿੰਮਤ ਸਿੰਘ ਖੋਖ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਵਿਰਕ ਨੇ ਚੇਤਾਵਨੀ ਦਿੰਦਿਆਂ ਮੰਗ ਕੀਤੀ ਕਿ ਜੇਕਰ ਉਹਨਾਂ ਦੀ ਮੰਗ ਨੂੰ ਅਣਗੋਲਿਆ ਕੀਤਾ ਗਿਆ ਤਾਂ ਐੱਨ ਪੀ ਐੱਸ ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਕੂਚ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਗੁਰਪ੍ਰੀਤ ਪਨੇਸਰ ਬੀ ਐਂਡ ਆਰ , ਹਰਪ੍ਰੀਤ ਸਿੰਘ ਉੱਪਲ, ਜਸਵਿੰਦਰ ਸਿੰਘ ਸਮਾਣਾ, ਪਰਮਜੀਤ ਸਿੰਘ ਪਟਿਆਲਾ, ਸ਼ਿਵਪ੍ਰੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਕੇਂਦਰ ਅਤੇ ਰਾਜ ਸਰਕਾਰਾਂ ਅਧਿਆਪਕ ਦਿਵਸ ਤੇ ਅਧਿਆਪਕਾਂ ਦੇ ਮਾਨ ਸਨਮਾਨ ਦੇ ਫੋਕੇ ਦਾਅਵੇ ਕਰਦੇ ਹਨ ਪਰ ਮੁਲਾਜ਼ਮਾਂ ਦਾ ਮਾਨ-ਸਨਮਾਨ ਸਮਾਜਿਕ ਸੁਰੱਖਿਆ ਵਿੱਚ ਹੈ ਜੋਂ ਕਿ ਰਾਜ ਅਤੇ ਕੇਂਦਰ ਸਰਕਾਰ ਦੋਵੇਂ ਦੇਣ ਤੋਂ ਮੁਨਕਰ ਹਨ।
ਜਿੱਥੇ ਪੰਜਾਬ ਸਰਕਾਰ ਨੇ ਆਪਣਾ ਤਿੰਨ ਸਾਲ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਕਰਨਾ ਭੁੱਲ ਕੇ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੀ ਦਿੱਤੀ ਗਰੰਟੀ ਤੇ ਕੀਤੇ ਵਾਅਦੇ ਤੋਂ ਮੂੰਹ ਫੇਰ ਲਿਆ ਹੈ ਤੇ ਜਾਰੀ ਕੀਤਾ ਅਧੂਰਾ ਨੋਟੀਫਿਕੇਸ਼ਨ ਵੀ ਊਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ ਤੇ ਮੁਲਾਜਮਾ ਚੌਥੀ ਦੀਵਾਲੀ ਵੀ ਪੈਨਸ਼ਨ ਵਿਹੂਣੇ ਹੀ ਮਨਾਉਣ ਨੂੰ ਮਜ਼ਬੂਰ ਹੋਣਗੇ ਉੱਥੇ ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਰਮਚਾਰੀਆਂ ਤੇ ਯੂਪੀਐਸ ਥੋਪ ਕੇ ਉਨ੍ਹਾਂ ਦੀ ਜਮ੍ਹਾਂ ਪੂੰਜੀ ਹੀ ਪੈਨਸ਼ਨ ਦੇ ਰੂਪ ਵਿੱਚ ਪਰੋਸ ਕੇ ਕਾਰਪੋਰੇਟ ਦੀ ਸੇਵਾ ਕਰ ਰਹੀ ਹੈ ।
ਜ਼ਿਲ੍ਹਾ ਆਗੂ ਹਾਕਮ ਸਿੰਘ ਖਨੌੜਾ, ਕੁਲਵੰਤ ਸਿੰਘ ਜਸਵਿੰਦਰ ਸਿੰਘ ਸੈਨੀਟੇਸ਼ਨ, ਵਿਭਾਗ,ਪਰਮਿੰਦਰ ਸਿੰਘ ਭਾਸ਼ਾ ਵਿਭਾਗ, ਨਿਰਭੈ ਸਿੰਘ ਘਨੌਰ , ਦਵਿੰਦਰ ਸ਼ਰਮਾ ਹੈਲਥ ਵਿਭਾਗ, ਭੀਮ ਸਿੰਘ ਸਮਾਣਾ ਗੁਰਵਿੰਦਰ ਸਿੰਘ ਖੰਗੂੜਾ ਹਰਵਿੰਦਰ ਸਿੰਘ ਖੱਟੜਾ, ਜੁਗਪ੍ਰਗਟ ਸਿੰਘ ਨੇ ਕਿਹਾ ਕਿ ਪਹਿਲਾਂ ਇਹ ਹੜਤਾਲ ਪੰਜ ਸਤੰਬਰ ਨੂੰ ਹੋਣੀ ਸੀ ਪਰ ਹੜ੍ਹਾਂ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਕਾਰਨ ਇਹ ਮੁਲਤਵੀ ਕਰ (1 ਅਕਤੂਬਰ ਨੂੰ) ਤੈਅ ਕੀਤੀ ਗਈ ।
ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿੱਚ ਭੁੱਖ-ਹੜਤਾਲ ਤੇ ਬੈਠ ਕੇ ਰਾਜ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਸੰਦੇਸ਼ ਦਿੱਤਾ ਕਿ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਤੋਂ ਬਿਨਾਂ ਸਮਾਜਿਕ ਸੁਰੱਖਿਆ ਸੰਭਵ ਨਹੀਂ ਇਸ ਲਈ ਕਰਮਚਾਰੀ ਦਾ ਸਹੀ ਸਨਮਾਨ ਪੁਰਾਣੀ ਪੈਨਸ਼ਨ ਬਹਾਲੀ ਨਾਲ ਹੀ ਹੋਵੇਗਾ।
ਇਸ ਹੜਤਾਲ ਦੇ ਵਿੱਚ ਪੰਜਾਬ ਦੇ ਸਮੂਹ ਐਨਪੀਐਸ ਕਰਮਚਾਰੀਆਂ ਨੇ ਭਾਗ ਲੈ ਕੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਅੱਜ ਦੀ ਭੁੱਖ ਹੜਤਾਲ ਵਿੱਚ ਹੋਏ ਭਰਵੇਂ ਇਕੱਠ ਨੂੰ ਅਣਗੋਲਿਆ ਤਾਂ 25 ਨਵੰਬਰ ਨੂੰ ਮੁਲਾਜ਼ਮਾਂ ਵੱਲੋਂ ਰਾਮ ਲੀਲਾ ਮੈਦਾਨ ਦਿੱਲੀ ਵਿੱਚ ਮਹਾਂਰੈਲੀ ਕੀਤੀ ਕੀਤਾ ਜਾਵੇਗੀ ਇਸ ਮੌਕੇ ਜੀਟੀਯੂ ਦੇ ਜ਼ਿਲ੍ਹਾ ਸਰਪ੍ਰਸਤ ਪੁਸ਼ਪਿੰਦਰ ਸਿੰਘ ਜੀ ਹਰਪਾਲਪੁਰ ਰਣਜੀਤ ਸਿੰਘ ਮਾਨ, ਦੀਦਾਰ ਸਿੰਘ ਪਟਿਆਲਾ, ਅੰਗਰੇਜ਼ ਸਿੰਘ ਪ੍ਰਧਾਨ ਡੀਸੀ ਦਫਤਰ ਪਟਿਆਲਾ,ਨੇਹਾ ਰਾਣੀ ਪ੍ਰਧਾਨ ਕਲਾਸ ਫੋਰਥ ਬੀ ਐਂਡ ਆਰ, ਡਾ ਬਲਜਿੰਦਰ ਸਿੰਘ ਪਠੋਨੀਆਂ, ਸ਼ਪਿੰਦਰਜੀਤ ਸ਼ਰਮਾ ਧਨੇਠਾ, ਵਿਕਾਸ ਸਹਿਗਲ , ਮਹਿੰਦਰ ਪਾਲ ਸਿੰਘ, ਹਰਵਿੰਦਰ ਸੰਧੂ, ਜਸਵਿੰਦਰ ਪਾਲ ਸ਼ਰਮਾ, ਗੁਰਪ੍ਰੀਤ ਸਿੰਘ, ਵਜੀਦਪੁਰ ਹਰਦੀਪ, ਸਿੰਘ ਪਟਿਆਲਾ , ਗੁਰਪ੍ਰੀਤ ਸਿੰਘ ਪਟਿਆਲਾ, ਇਸਤਰੀ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

