Breaking: ਸੁਖਬੀਰ ਬਾਦਲ ਅਤੇ ਰਾਜੇਵਾਲ ਵਿਚਾਲੇ ਅਹਿਮ ਮੀਟਿੰਗ
ਚੰਡੀਗੜ੍ਹ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਸਾਨ ਨੇਤਾ ਬਲਵੀਰ ਸਿੰਘ ਰਾਜੇਵਾਲ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ। ਦੋਹਾਂ ਆਗੂਆਂ ਵਿਚਾਲੇ ਲੰਮੇ ਸਮੇਂ ਤੱਕ ਗੱਲਬਾਤ ਹੋਈ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਇਹ ਕੋਈ ਸਿਆਸੀ ਮੀਟਿੰਗ ਨਹੀਂ ਸੀ।
ਉਨ੍ਹਾਂ ਕਿਹਾ ਕਿ ਉਹ ਸਿਰਫ਼ ਰਾਜੇਵਾਲ ਸਾਹਿਬ ਦਾ ਹਾਲ ਚਾਲ ਪੁੱਛਣ ਆਏ ਸਨ।
ਸੁਖਬੀਰ ਬਾਦਲ ਨੇ ਇਸ ਦੌਰਾਨ ਆਪਣੇ ਪਿਤਾ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਰਾਜੇਵਾਲ ਸਾਹਿਬ ਨਾਲ ਉਨ੍ਹਾਂ ਦੇ ਭਰਾਵਾਂ ਵਰਗੇ ਰਿਸ਼ਤੇ ਸਨ।
ਦੱਸ ਦਈਏ ਕਿ ਭਾਵੇਂ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਗੈਰ-ਸਿਆਸੀ ਮੁਲਾਕਾਤ ਦੱਸਿਆ ਹੈ, ਪਰ ਸੂਬੇ ਦੇ ਮੌਜੂਦਾ ਸਿਆਸੀ ਮਾਹੌਲ ਵਿੱਚ ਦੋ ਵੱਡੇ ਆਗੂਆਂ ਦੀ ਇਸ ਮੁਲਾਕਾਤ ਨੇ ਕਈ ਸਿਆਸੀ ਚਰਚਾਵਾਂ ਨੂੰ ਜ਼ਰੂਰ ਛੇੜ ਦਿੱਤਾ ਹੈ।
ਰਾਜਨੀਤਿਕ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਕਈ ਪਹਿਲੂਆਂ ਤੋਂ ਵੇਖਿਆ ਜਾ ਰਿਹਾ ਹੈ।

