ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ
Weather Alert
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅਗਲੇ ਤਿੰਨ ਦਿਨਾਂ ਯਾਨੀ 5, 6 ਅਤੇ 7 ਅਕਤੂਬਰ ਲਈ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਹੈ।
ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਕੜਕਣ ਦੀ ਵੀ ਪ੍ਰਬਲ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਾ ਅਨੁਮਾਨ ਹੈ, ਜਿਸ ਨਾਲ ਲੋਕਾਂ ਨੂੰ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ।
ਫਿਲਹਾਲ ਦਿਨ ਦਾ ਤਾਪਮਾਨ ਆਮ ਦੇ ਕਰੀਬ ਹੈ, ਪਰ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ 3 ਡਿਗਰੀ ਵੱਧ ਬਣਿਆ ਹੋਇਆ ਹੈ। ਮਾਨਸਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਤਾਪਮਾਨ 35.1 ਡਿਗਰੀ ਦਰਜ ਕੀਤਾ ਗਿਆ।
ਇਸ ਬਦਲੇ ਮੌਸਮ ਦੇ ਨਾਲ ਹੀ ਹੁਣ ਸਰਦੀ ਦੀ ਦਸਤਕ ਦਾ ਅਹਿਸਾਸ ਵੀ ਸ਼ੁਰੂ ਹੋ ਜਾਵੇਗਾ।

