Punjab News: 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਮੀਟ ਦੀਆਂ ਦੁਕਾਨਾਂ ਵੀ ਨਾ ਖੋਲ੍ਹਣ ਦੇ ਹੁਕਮ
Punjab News
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆਂ ਸੂਬੇ ਦੇ ਇੱਕ ਜ਼ਿਲ੍ਹੇ ਅੰਦਰ ਪ੍ਰਸ਼ਾਸਨ ਨੇ ਦੋ ਦਿਨ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।
ਦਰਅਸਲ, ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਮਿਤੀ 06.10.2025 ਅਤੇ ਮਿਤੀ 07.10.2025 ਨੂੰ ਸ਼ਹਿਰ ਵਿੱਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਪ੍ਰਗਟ ਉਤਸਵ ਸਬੰਧੀ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਹਰ ਸਾਲ ਹੀ ਪ੍ਰਸ਼ਾਸਨ ਅਤੇ ਸਰਕਾਰ ਦੇ ਵੱਲੋਂ ਇਹਨਾਂ ਦਿਨਾਂ ਦੇ ਵਿੱਚ ਮੀਟ ਅਤੇ ਸ਼ਰਾਬੀ ਦੀਆਂ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਜਾਂਦੇ ਰਹੇ ਹਨ।
ਦੂਜੇ ਪਾਸੇ ਪ੍ਰਸ਼ਾਸਨ ਦੁਆਰਾ ਲੈ ਗਏ ਇਹਨਾਂ ਫੈਸਲਿਆਂ ਦੀ ਧਾਰਮਿਕ ਜਥੇਬੰਦੀਆਂ ਦੇ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਉਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦਾ ਧੰਨਵਾਦ ਕੀਤਾ ਹੈ, ਜਿਨਾਂ ਨੇ ਉਹਨਾਂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਦੋ ਦਿਨ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕਰੇ ਹਨ।

