ਪੰਜਾਬ ਸਰਕਾਰ ਦਾ ਇਨ੍ਹਾਂ ਲੇਡੀ ਮੁਲਾਜ਼ਮਾਂ ਦੇ ਹੱਕ ‘ਚ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ
ਚੰਡੀਗੜ੍ਹ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ ‘ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ‘ਮੈਟਰਨਿਟੀ ਬੈਨੀਫਿਟਸ ਐਕਟ 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ।
ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ ‘ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

