Punjab Politics- ਕੀ ਆਮ ਆਦਮੀ ਪਾਰਟੀ ਪੰਜਾਬ ਤੋਂ ਇਸ ਵੱਡੇ ਲੀਡਰ ਨੂੰ ਬਣਾਵੇਗੀ ਰਾਜ ਸਭਾ ਲਈ ਉਮੀਦਵਾਰ
Punjab Politics-
ਬੀਤੇ ਦਿਨ ਟਰਾਈਡ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਦੇ ਵੱਲੋਂ ਪਲੈਨਿੰਗ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਉਹਨਾਂ ਦੇ ਅਸਤੀਫੇ ਦੇ ਕਾਰਨਾਂ ਦਾ ਕੋਈ ਖੁਲਾਸਾ ਨਹੀਂ ਹੋ ਸਕਿਆ।
ਪਰ ਇਸ ਵੇਲੇ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਉਹਨਾਂ ਨੂੰ ਰਾਜਸਭਾ ਭੇਜ ਸਕਦੀ ਹੈ। ਦਰਅਸਲ ਲੁਧਿਆਣਾ ਤੋਂ ਵਿਧਾਇਕ ਬਣਨ ਮਗਰੋਂ ਮੰਤਰੀ ਬਣੇ, ਸੰਜੀਵ ਅਰੋੜਾ ਪਹਿਲਾਂ ਰਾਜ ਸਭਾ ਮੈਂਬਰ ਸਨ ਅਤੇ ਉਹਨਾਂ ਨੇ ਰਾਜ ਸਭਾ ਤੋਂ ਅਸਤੀਫਾ ਦੇਣ ਤੋਂ ਬਾਅਦ ਵਿਧਾਇਕੀ ਦੀ ਚੋਣ ਲੜੀ ਅਤੇ ਉਹ ਇਸ ਵੇਲੇ ਪੰਜਾਬ ਸਰਕਾਰ ਵਿੱਚ ਮੰਤਰੀ ਹਨ।
ਪੰਜਾਬ ਤੋਂ ਰਾਜਸਭਾ ਦੀ ਸੀਟ ਖਾਲੀ ਹੈ ਜਿਸ ਦੇ ਚਲਦੇ ਇਹ ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਕਿਸੇ ਵੱਡੇ ਲੀਡਰ ਨੂੰ ਇਥੋਂ ਰਾਜ ਸਭਾ ਵਿੱਚ ਭੇਜ ਸਕਦੀ ਹੈ।
ਇੱਥੇ ਇਹ ਵੀ ਦੱਸਦੇ ਚੱਲੀਏ ਕਿ ਪੰਜਾਬ ਤੋਂ ਕਿਸੇ ਵੀ ਲੀਡਰ ਨੂੰ ਰਾਜ ਸਭਾ ਮੈਂਬਰ ਲਈ ਭੇਜਣ ਦਾ ਫ਼ੈਸਲਾ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐੱਮ ਭਗਵੰਤ ਮਾਨ ਨੇ ਲੈਣਾ ਹੈ।
ਰਾਜ ਸਭਾ ਭੇਜਣ ਵਾਲਿਆਂ ਦੀ ਲਿਸਟ ਵਿੱਚ ਸਭ ਤੋਂ ਮੋਹਰਲਾ ਨਾਮ ਰਜਿੰਦਰ ਗੁਪਤਾ ਦਾ ਸਾਹਮਣੇ ਆ ਰਿਹਾ ਹੈ ਹਾਲਾਂਕਿ ਇਹ ਸੂਤਰਾਂ ਦੇ ਹਵਾਲੇ ਨਾਲ ਹੀ ਜਾਣਕਾਰੀ ਹੈ। ਜਦੋਂ ਕਿ ਅਧਿਕਾਰ ਦੇ ਤੌਰ ਤੇ ਇਸ ਦੀ ਪੁਸ਼ਟੀ ਨਹੀਂ ਹੋ ਸਕੀ।
ਹੁਣ ਸਵਾਲ ਇਹ ਉੱਠਦਾ ਹੈ ਕਿ ਕੀ ਮੀਡੀਆ ਵਿੱਚ ਚੱਲ ਰਹੀਆਂ ਇਹਨਾਂ ਖਬਰਾਂ ਤੇ ਮੋਹਰ ਲਗਾਈ ਜਾ ਸਕਦੀ ਹੈ ਅਤੇ ਕੀ ਆਮ ਆਦਮੀ ਪਾਰਟੀ ਅਗਲੇ ਦਿਨਾਂ ਵਿੱਚ ਰਜਿੰਦਰ ਗੁਪਤਾ ਨੂੰ ਉਮੀਦਵਾਰ ਬਣਾ ਕੇ ਰਾਜ ਸਭਾ ਭੇਜੇਗੀ? ਬਾਕੀ ਦੇਖਦੇ ਹਾਂ ਕਿ ਅਗਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਕੀ ਫੈਸਲਾ ਲੈਂਦੀ ਹੈ।

