Holiday News- ਪੰਜਾਬ ਦੇ 2 ਜ਼ਿਲ੍ਹਿਆਂ ’ਚ ਕੱਲ੍ਹ ਦੀ ਛੁੱਟੀ ਦਾ ਐਲਾਨ, ਪੜ੍ਹੋ ਵੇਰਵਾ
Holiday News- ਹੁਸ਼ਿਆਰਪੁਰ ਅਤੇ ਜਲੰਧਰ ’ਚ ਭਲਕੇ 6 ਅਕਤੂਬਰ ਦੀ ਛੁੱਟੀ ਐਲਾਨੀ
Holiday News- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਦੇ ਵੱਲੋਂ ਭਲਕੇ 6 ਅਕਤੂਬਰ ਨੂੰ ਦੁਪਹਿਰ ਦੋ ਵਜੇ ਤੋਂ ਬਾਅਦ ਸਕੂਲਾਂ-ਕਾਲਜਾਂ ਅਤੇ ਹੋਰਨਾਂ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨੀ ਗਈ ਹੈ।
ਇਸੇ ਤਰ੍ਹਾਂ ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਵੱਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਮਿਤੀ 06.10.2025 ਨੂੰ 2 ਵਜੇ ਦੁਪਹਿਰ ਤੋਂ ਬਾਅਦ ਜ਼ਿਲ੍ਹਾ ਹੁਸਿਆਰਪੁਰ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।
ਆਪਣੇ ਜਾਰੀ ਹੁਕਮਾਂ ਵਿੱਚ ਜਲੰਧਰ ਡਿਪਟੀ ਕਮਿਸ਼ਨਰ ਵੱਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਮਿਤੀ 06.10.2025 ਨੂੰ 2 ਵਜੇ ਦੁਪਹਿਰ ਤੋਂ ਬਾਅਦ ਜਲੰਧਰ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸਥਿਤ ਸਕੂਲ, ਕਾਲਜ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ ਦੋਵੇਂ) ਵਿੱਚ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

