ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਵਾਤਾਵਰਨ ਸੰਭਾਲਣ ਦੀ ਮੁਹਿੰਮ ਸ਼ੁਰੂ ਕਰਨ ਦਾ ਕੀਤਾ ਆਗਾਜ਼
5000 ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਾ ਭਰਾ ਕਰਨ ਲਈ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਯਤਨਸ਼ੀਲ
ਪੰਜਾਬ ਨੈੱਟਵਰਕ, ਅੰਮ੍ਰਿਤਸਰ:
ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਪ੍ਰਧਾਨ ਡਾ. ਰਣਵੀਰ ਬੇਰੀ ਅਤੇ ਸਕੱਤਰ ਅੰਦੇਸ਼ ਭੱਲਾ ਦੀ ਅਗਵਾਈ ਵਿਚ ਵਾਤਾਵਰਨ ਦੀ ਸਾਂਭ-ਸੰਭਾਲ ਲਈ 5000 ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੁਹਿੰਮ ਦਾ ਸ਼ੁਭ ਆਰੰਭ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਤੋਂ ਕੀਤਾ ਗਿਆ। ਇਸ ਪ੍ਰੋਜੈਕਟ ਨੂੰ ਕਾਮਯਾਬ ਬਣਾਉਣ ਲਈ ਕਿਸ਼ਨਪੁਰੀ ਫਾਊਂਡੇਸ਼ਨ ਸਕੂਲ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਹ ਪ੍ਰੋਜੈਕਟ ਚੇਅਰਮੈਨ ਸ਼੍ਰੀਮਤੀ ਮਮਤਾ ਅਰੋੜਾ ਜੀ ਦੀ ਅਗਵਾਈ ਵਿੱਚ ਕੀਤਾ ਗਿਆ।ਕਲੱਬ ਦੇ ਪ੍ਰਧਾਨ ਡਾ. ਰਣਵੀਰ ਬੇਰੀ, ਸਕੱਤਰ ਅੰਦੇਸ਼ ਭੱਲਾ ਨੇ ਦੱਸਿਆ ਕਿ ਰੋਟਰੀ ਨੇ ਸਾਲ 2022-23,24 ਵਿਚ 10,000 ਤੋਂ ਵਧੇਰੇ ਬੂਟੇ ਲਗਾਏ ਸਨ, ਜਿਸ ਵਿਚ ਸਾਬਕਾ ਪ੍ਰਧਾਨ ਅਸ਼ਵਨੀ ਅਵਸਥੀ ਅਤੇ ਅਮਨ ਸ਼ਰਮਾ ਦਾ ਯੋਗਦਾਨ ਰਿਹਾ।
ਇਸ ਵਾਰ ਵੀ5000 ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਸਮਾਰੋਹ ਵਿਚ ਸਹਾਇਕ ਗਵਰਨਰ ਬੈਸਟ ਪ੍ਰਧਾਨ ਐਵਾਰਡ ਵਿਜੇਤਾ, ਸਾਬਕਾ ਖਜਾਨਾ ਅਫਸਰ ਵਿਜੇ ਭਸੀਨ ਮੁੱਖ ਮਹਿਮਾਨ ਅਤੇ ਡੀਐੱਫਓ ਮਨਮੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ,ਮਨਮੋਹਨ ਸਿੰਘ, ਮਮਤਾ ਅਰੋੜਾ, ਜੋਨਲ ਚੇਅਰਮੈਨ ਐੱਚ ਐੱਸ ਜੋਗੀ, ਰਜੇਸ਼, ਇੰਜੀ. ਅਸ਼ੌਕ ਸ਼ਰਮਾ, ਕੇਐੱਸ ਚੱਠਾ, ਇੰਸਪੈਕਟਰ ਬਲਵਿੰਦਰ ਸਿੰਘ, ਗੁਰਵੀਰ ਸਿੰਘ, ਸਾਬਕਾ ਜੋਨਲ ਚੇਅਰਮੈਨ ਜਤਿੰਦਰ ਸਿੰਘ ਪੱਪੂ ,ਹਰਦੇਵ ਸਿੰਘ, ਪ੍ਰਿੰਸੀਪਲ ਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਰੋਟਰੀ ਕਲੱਬ ਆਸਥਾ ਦੇ ਮੈਂਬਰ ਹਾਜ਼ਰ ਸਨ।
ਇਸ ਮੌਕੇ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੇ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਸਰਦਾਰ ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਜਿੱਥੇ ਜੀ ਆਇਆਂ ਨੂੰ ਕਿਹਾ ਨਾਲ ਹੀ ਨਾਲ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵੱਲੋਂ ਵਾਤਾਵਰਨ ਦੇ ਸੁਧਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸ਼ਾ ਕੀਤੀ ਅਤੇ ਨਾਲ ਹੀ ਇਹ ਦੱਸਿਆ ਕਿ ਉਹ ਆਪਣੇ ਪਿਤਾ ਜੀ ਦੀ ਯਾਦ ਵਿੱਚ ਲਗਾਤਾਰ ਮਿਸ਼ਨ ਅਹਿਸਾਸ ਦੇ ਰਾਹੀਂ ਵਾਤਾਵਰਨ ਦੇ ਸੁਧਾਰ ਲਈ ਇੱਕ ਯਤਨ ਕਰ ਰਹੇ ਨੇ ਅਤੇ ਇਸ ਨੂੰ ਤਾਉਮਰ ਜਾਰੀ ਰੱਖਣ ਦਾ ਯਤਨ ਕਰਨਗੇ। ਕਲੱਬ ਦੇ ਪ੍ਰਧਾਨ ਡਾਕਟਰ ਰਣਵੀਰ ਬੇਰੀ ਨੇ ਪ੍ਰੋਜੈਕਟ ਚੇਅਰਮੈਨ ਮਮਤਾ ਅਰੋੜਾ ਜੀ ਅਤੇ ਸਰਦਾਰ ਮੰਗਲ ਸਿੰਘ ਕਿਸ਼ਨਪੁਰੀ ਅਤੇ ਮਿਸ਼ਨ ਅਹਿਸਾਸ ਦਾ ਧੰਨਵਾਦ ਕੀਤਾ ਜੋ ਕਿ ਇਸ ਪ੍ਰੋਜੈਕਟ ਨੂੰ ਪਿਛਲੇ ਸਾਲਾਂ ਤੋਂ ਸਫਲਤਾ ਪੂਰਵਕ ਚਲਾ ਰਹੇ ਹਨ।