ਸਰਕਾਰੀ ਸਕੂਲਾਂ ਦੇ ਲੈਬ ਸਟਾਫ਼ ਯੂਨੀਅਨ ਦੀ ਹੋਈ ਅਹਿਮ ਮੀਟਿੰਗ, ਇਨ੍ਹਾਂ ਮੰਗਾਂ ‘ਤੇ ਹੋਈ ਚਰਚਾ
ਬਠਿੰਡਾ
ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜਿਲ੍ਹਾ ਬਠਿੰਡਾ ਦੇ ਵੱਡੀ ਗਿਣਤੀ ਐੱਸ.ਐੱਲ.ਏ. ਸਾਥੀਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਐੱਸ.ਐੱਲ.ਏ. ਕੇਡਰ ਦੀਆਂ ਹੱਕੀ ਮੰਗਾਂ ਬਹੁਤ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਐੱਸ.ਐੱਲ.ਏ. ਕੇਡਰ ਦੀ ਪੇਅ ਪੈਰਿਟੀ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੰਜਾਬ ਪੇਅ ਸਕੇਲ, ਮਾਸਟਰ ਕੇਡਰ ‘ਚ ਤਰੱਕੀ ਕੋਟਾ ਵਧਾਉਣ ਅਤੇ ਆਸਾਮੀ ਦਾ ਨਾਮ ਬਦਲਣ ਲਈ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ‘ਤੇ ਜਿਲ੍ਹਾ ਇਕਾਈ ਬਠਿੰਡਾ ਦੇ ਸੀਨੀ.ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਮੌੜ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਜਥੇਬੰਦਕ ਸਕੱਤਰ ਰਾਜਵੰਤ ਸਿੰਘ ਬੇਗਾ, ਜਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਜਿਲ੍ਹਾ ਕਮੇਟੀ ਮੈਂਬਰ ਟਿੰਕੂ ਚਾਵਲਾ, ਜਿਲ੍ਹਾ ਕਮੇਟੀ ਮੈਂਬਰ ਮੁਕੇਸ਼ ਕੌੜਾ ਆਦਿ ਹਾਜ਼ਰ ਸਨ।

