IMD Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
IMD Alert: ਅੱਜ ਗਰਜ-ਤੂਫ਼ਾਨ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ
IMD Alert – 6 ਅਤੇ 7 ਅਕਤੂਬਰ ਨੂੰ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਦਿੱਲੀ-NCR, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਪੰਜਾਬ ਅੱਜ 6 ਅਕਤੂਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ ਅਤੇ ਇਸ ਨੂੰ ਲੈ ਕੇ IMD ਵੱਲੋਂ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
IMD ਦੇ ਅਨੁਸਾਰ, ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ਵਿੱਚ ਗਰਜ-ਤੂਫ਼ਾਨ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇੱਥੇ ਹਵਾ ਦੀ ਗਤੀ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। NCR ਵਿੱਚ ਦਿਨ ਭਰ ਵੱਧ ਤੋਂ ਵੱਧ ਤਾਪਮਾਨ 28-30 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 22-24 ਡਿਗਰੀ ਰਹੇਗਾ।
ਨੋਇਡਾ ਅਤੇ ਗੁਰੂਗ੍ਰਾਮ ਵਿੱਚ ਕੰਮ ਕਰਨ ਵਾਲਿਆਂ ਲਈ, 6 ਅਤੇ 7 ਅਕਤੂਬਰ ਨੂੰ ਵੱਖ-ਵੱਖ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਲੋਕਾਂ ਨੂੰ ਘਰੋਂ ਨਿਕਲਦੇ ਸਮੇਂ ਛੱਤਰੀਆਂ ਲੈ ਕੇ ਜਾਣ ਦੀ ਸਲਾਹ ਦਿੰਦਾ ਹੈ। ਰਾਜਸਥਾਨ ਲਈ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਪੂਰਬੀ ਹਿੱਸਿਆਂ ਵਿੱਚ 7 ਤੋਂ 20 ਸੈਂਟੀਮੀਟਰ ਤੱਕ ਬਾਰਿਸ਼ ਹੋਣ ਦੀ ਉਮੀਦ ਹੈ।

