ਸਰਕਾਰੀ ਸਕੂਲਾਂ ਦੇ ਸਰਕਾਰੀਕਰਨ ਦੀ 68ਵੀਂ ਵਰ੍ਹੇਗੰਢ ਮੌਕੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਲੁਧਿਆਣਾ ਵਿਖੇ ਕੀਤੀ ਸੂਬਾਈ ਕਨਵੈਂਨਸ਼ਨ

All Latest NewsNews FlashPunjab News

 

ਕਾਮਨ ਸਕੂਲ ਸਿਸਟਮ ਲਾਗੂ ਕਰਨ ਦੀ ਲੋੜ ਤੇ ਦਿੱਤਾ ਜ਼ੋਰ

ਲੁਧਿਆਣਾ

ਪੰਜਾਬ ਵਿੱਚ ਸਕੂਲਾਂ ਦੇ ਸਰਕਾਰੀਕਰਨ ਦੀ 68ਵੀਂ ਵਰ੍ਹੇ ਗੰਢ ਨੂੰ ਸਮਰਪਿਤ ਅਤੇ ਸਿੱਖਿਆ ਦੇ ਪ੍ਰਾਈਵੇਟਕਰਨ-ਵਪਾਰੀਕਰਨ ਦੇ ਵਿਰੋਧ ਵਿੱਚ ਅੱਜ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ  ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਵੱਲੋਂ   ਸੂਬਾਈ ਕਨਵੈਨਸ਼ਨ ਜਥੇਬੰਦੀ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਕਾਰਜਕਾਰੀ ਜਨਰਲ ਸਕੱਤਰ ਪਰਵੀਨ ਕੁਮਾਰ ਲੁਧਿਆਣਾ ਤੇ ਜਿੰਦਰ ਪਾਇਲਟ,ਵਿੱਤ ਸਕੱਤਰ ਨਵੀਨ ਸੱਚਦੇਵਾ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਦੇ ਆਧਾਰਤ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਗਈ।

ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਸੂਬਾਈ ਸਰਪ੍ਰਸਤ ਸਾਥੀ ਚਰਨ ਸਿੰਘ ਸਰਾਭਾ ਨੇ 1ਅਕਤੂਬਰ 1957 ਤੋਂ ਪਹਿਲਾਂ ਜਥੇਬੰਦੀ ਦੇ ਆਗੂ ਬਾਬਾ ਮਹਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਲੜੇ ਗਏ ਸੰਘਰਸ਼ ਤੇ ਰੌਸ਼ਨੀ ਪਾਈ ਅਤੇ ਲੰਬੇ ਸੰਘਰਸ਼ਾਂ ਤੋਂ ਬਾਅਦ ਸਕੂਲਾਂ ਦੇ ਸਰਕਾਰੀਕਰਨ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ।ਅਧਿਆਪਕਾਂ ਨੂੰ ਸਰਕਾਰੀ ਮੁਲਾਜਮ ਹੋਣ ਦਾ ਰੁਤਬਾ ਪ੍ਰਦਾਨ ਕੀਤਾ ਅਤੇ ਪੰਜਾਬ ਦੇ ਸਾਰੇ ਵਿੱਦਿਆਰਥੀਆਂ ਨੂੰ ਇਕਸਾਰ ਅਤੇ ਗੁਣਾਤਮਕ ਚੰਗੇਰੀ ਸਿੱਖਿਆ ਪ੍ਰਾਪਤ ਕਰਨ ਦੇ ਸਮਾਨ ਅਵਸਰ ਪ੍ਰਾਪਤ  ਹੋਏ। ਉਹਨਾਂ ਅਫਸੋਸ ਪ੍ਰਗਟ ਕੀਤਾ ਕਿ ਸਮੇਂ-  ਸਮੇਂ ਦੀਆਂ ਹਕੂਮਤਾਂ ਨੇ ਵੱਖ-ਵੱਖ ਲੋਕ ਵਿਰੋਧੀ  ਨੀਤੀਆਂ ਲਾਗੂ ਕਰਕੇ ਸਕੂਲਾਂ ਵਿੱਚ ਨਵੀਆਂ ਵੰਡੀਆਂ ਪਾਈਆਂ ਗਈਆਂ ਹਨ ਜਿਸ ਕਾਰਨ ਅਧਿਆਪਕਾਂ/ਮੁਲਾਜਮਾਂ ਦੀਆਂ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ।

ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਪੰਜਾਬ ਸਰਕਾਰ ਤੋਂ ਵੱਖ-ਵੱਖ ਤਰ੍ਹਾਂ ਦੇ ਸਕੂਲਾਂ ਨੂੰ ਸਟਾਫ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਅਧਿਆਪਕਾਂ ਦੀ ਸਾਰੀਆਂ ਖਾਲੀ ਪਈਆਂ ਅਸਾਮੀਆਂ ਤੇ ਰੈਗੂਲਰ ਭਰਤੀ ਕਰਨ,ਸਾਰੇ ਵਰਗਾਂ ਦੀਆਂ ਬਣਦੀਆਂ ਤਰੱਕੀਆਂ ਕਰਨ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ,ਕੰਪਿਊਟਰ ਅਧਿਆਪਕਾਂ,NSQF ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵਿੱਚ ਮਰਜ ਕਰਨ,ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ ਦੀ ਜੋਰਦਾਰ ਸ਼ਬਦਾਂ ਵਿੱਚ ਮੰਗ ਕੀਤੀ ਅਤੇ ਤੁਰੰਤ ਪੰਜਾਬ ਦੇ ਮੁਲਾਜ਼ਮਾਂ ਵਾਸਤੇ ਸੱਤਵਾਂ ਤਨਖਾਹ ਕਮਿਸ਼ਨ ਸਥਾਪਤ ਕਰਨ ਦੀ ਮੰਗ ਕੀਤੀ।ਇਸ ਤੋਂ ਇਲਾਵਾ ਹੜ੍ਹ ਪੀੜਤ ਇਲਾਕੇ ਵਾਲੇ ਵਿਦਿਆਰਥੀਆਂ ਦੀਆਂ ਬੋਰਡ ਦੀਆਂ ਸਾਰੀਆਂ ਫੀਸਾਂ ਮਾਫ ਕੀਤੀਆਂ ਜਾਣ,ਠੇਕੇ ਤੇ ਸਾਲਾ ਬੱਧੀ ਕੰਮ ਕਰਦੇ ਸਿੱਖਿਆ ਪੋਰਵਾਈਡਰ,ਈ.ਜੀ.ਐਸ,ਏ.ਆਈ.ਈ,ਨਾਨ-ਟੀਚਿੰਗ ਕਰਮਚਾਰੀਆਂ ਆਦਿ ਨੂੰ ਸਿੱਖਿਆ ਵਿਭਾਗ ਵਿੱਚ ਸਰਕਾਰੀ ਰੈਗੂਲਰ ਗਰੇਡ ਦਿੱਤੇ ਜਾਣ।

ਇਸ ਕਨਵੈਂਨਸ਼ਨ ਨੂੰ ਆਗੂ ਗੁਰਪ੍ਰੀਤ ਸਿੰਘ ਮਾੜੀ ਮੇਘਾ, ਬਲਜਿੰਦਰ ਸਿੰਘ ਵਡਾਲੀ,ਰਕੇਸ਼ ਧਵਨ, ਪਰਮਿੰਦਰ ਪਾਲ ਸਿੰਘ ਕਾਲੀਆ ਅਤੇ ਭਰਾਤਰੀ ਜਥੇਬੰਦੀ ਦੇ ਆਗੂ ਰਣਜੀਤ ਸਿੰਘ ਰਾਣਵਾਂ,ਗੁਰਮੇਲ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੰਗਵਾਲ,ਹਰਬੰਸ ਸਿੰਘ ਪੰਧੇਰ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ ਤੇ ਅਮਰਜੀਤ ਕੌਰ ਰਣ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਕੁਲਦੀਪ ਸਿੰਘ ਸਹਿਦੇਵ, ਬਲਬੀਰ ਸਿੰਘ ਕੰਗ,ਮਨੀਸ਼ ਕੁਮਾਰ ਸੰਜੀਵ ਯਾਦਵ, ਅਮਨਦੀਪ ਸਿੰਘ ਬੁਢਲਾਡਾ , ਕਰਨੈਲ ਸਿੰਘ,ਸੁਸ਼ੀਲ ਕੁਮਾਰ ਜਗਦੀਸ਼ ਰਾਏ ਰਾਹੋਂ,ਜਸਪਾਲ ਸੰਧੂ,ਪ੍ਰਦੀਪ ਸਿੰਘ,ਅਸ਼ੋਕ ਕੁਮਾਰ, ਪਰਮਜੀਤ ਸਿੰਘ,ਗੁਰਪਾਲ ਜੀਰਵੀ,ਕੁਲਦੀਪ ਕੁਮਾਰ,ਦਿਨੇਸ਼ ਕੁਮਾਰ,ਸ਼ਾਮ ਲਾਲ,ਵਰਿੰਦਰ ਕੁਮਾਰ ਰਵੀ ਕੁਮਾਰ,ਕਮਲਜੀਤ ਸਿੰਘ,ਗਗਨਦੀਪ ਸਿੰਘ, ਬਲਵਿੰਦਰ ਲਾਧੂਕਾ ਆਦਿ ਵੀ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *