Weather Punjab Update- ਪੰਜਾਬ ਦੇ 12 ਜ਼ਿਲ੍ਹਿਆਂ ‘ਚ ਕੱਲ੍ਹ ਪਵੇਗਾ ਭਾਰੀ ਮੀਂਹ, IMD ਵੱਲੋਂ ਯੈਲੋ ਅਲਰਟ ਜਾਰੀ
Weather Punjab Update- ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ (Weather Update) ਦੀ ਮੰਨੀਏ ਤਾਂ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ, ਸੰਗਰੂਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਕੇ 7 ਅਕਤੂਬਰ ਨੂੰ ਹੋ ਸਕਦੀ ਹੈ।
ਮੌਸਮ ਵਿਭਾਗ (IMD Weather) ਦਾ ਕਹਿਣਾ ਹੈ ਕਿ ਕੱਲ ਤੋਂ ਮਗਰੋਂ ਪੰਜਾਬ ਅੰਦਰ ਮੌਸਮ ਖ਼ੁਸ਼ਕ ਹੋ ਜਾਵੇਗਾ ਅਤੇ ਕਿਸੇ ਵੀ ਤਰਾਂ ਦੀ ਕੋਈ ਮੀਂਹ ਹਨੇਰੀ ਨਹੀਂ ਚੱਲੇਗੀ।
ਹਾਲਾਂਕਿ ਬੀਤੇ ਦੋ ਦਿਨਾਂ ਤੋਂ ਪੰਜਾਬ ਦੇ ਅੰਦਰ ਪੈ ਰਹੇ ਹਲਕੇ ਮੀਂਹ ਦੇ ਕਾਰਨ ਜਿੱਥੇ ਤਾਪਮਾਨ ਵਿੱਚ ਕਾਫ਼ੀ ਜ਼ਿਆਦਾ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਹੀ ਅੱਜ ਪੰਜਾਬ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਹੈ।
ਕਈ ਜ਼ਿਲ੍ਹੇ ਇਸ ਵੇਲੇ ਜਲ-ਥਲ ਹੋ ਚੁੱਕੇ ਨੇ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜਿਸ ਦੇ ਕਾਰਨ ਪੰਜਾਬ ਅੰਦਰ ਹੜਾਂ ਦਾ ਖ਼ਤਰਾ ਫਿਰ ਤੋਂ ਮੰਡਰਾਉਣਾ ਸ਼ੁਰੂ ਹੋ ਗਿਆ ਹੈ।
ਤਰਨ ਤਾਰਨ ਜ਼ਿਲ੍ਹੇ ਵਿੱਚ ਅੱਜ ਸਵੇਰੇ ਭਾਰੀ ਮੀਂਹ ਦੇ ਨਾਲ ਗੜੇਮਾਰੀ ਵੀ ਹੋਈ। ਇਸ ਗੜੇਮਾਰੀ ਦੇ ਕਾਰਨ ਕਿਸਾਨਾਂ ਦੀਆਂ ਖੇਤਾਂ ਵਿੱਚ ਖੜੀਆਂ ਫ਼ਸਲਾਂ ਡਿੱਗ ਗਈਆਂ ਹਨ ਅਤੇ ਜਿਹੜੀਆਂ ਫ਼ਸਲਾਂ ਮੰਡੀਆਂ ਵਿੱਚ ਕੱਟ ਕੇ ਕਿਸਾਨਾਂ ਵੱਲੋਂ ਲਿਆਂਦੀਆਂ ਗਈਆਂ ਹਨ, ਉਨ੍ਹਾਂ ਦਾ ਹਾਲ ਵੀ ਬੁਰਾ ਹੋ ਚੁੱਕਿਆ ਹੈ। ਤਰਪਾਲਾਂ ਨਾ ਮਿਲਣ ਦੇ ਕਾਰਨ, ਕਿਸਾਨ ਬੇਹੱਦ ਪਰੇਸ਼ਾਨ ਨਜ਼ਰੀ ਆ ਰਹੇ ਹਨ।

