Rajvir Jawanda Health Update: ਵੈਂਟੀਲੇਟਰ ‘ਤੇ ਰਾਜਵੀਰ ਜਵੰਦਾ ਦੀ ਹਾਲਤ ਗੰਭੀਰ, ਸਲਾਮਤੀ ਲਈ ਅਰਦਾਸਾਂ ਜਾਰੀ
Rajvir Jawanda Health Update:
ਪਿਛਲੇ 10 ਦਿਨਾਂ ਤੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ (Rajvir Jawanda) ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੇ ਹਨ। 27 ਸਤੰਬਰ ਨੂੰ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਾਅਦ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ।
ਪਰ ਉਨ੍ਹਾਂ ਦੀ ਹਾਲਤ ਵਿੱਚ ਕੋਈ ਖਾਸ ਸੁਧਾਰ ਦੇਖਣ ਨੂੰ ਨਹੀਂ ਮਿਲਿਆ ਹੈ। ਉਹ ਵੈਂਟੀਲੇਟਰ ‘ਤੇ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਤੇ ਪਰਿਵਾਰ ਵਾਲੇ ਉਨ੍ਹਾਂ ਦੀ ਸਲਾਮਤੀ ਲਈ ਲਗਾਤਾਰ ਦੁਆਵਾਂ ਕਰ ਰਹੇ ਹਨ।
ਹਸਪਤਾਲ ਨੇ 3 ਅਕਤੂਬਰ ਤੋਂ ਬਾਅਦ ਕੋਈ ਨਵਾਂ ਮੈਡੀਕਲ ਬੁਲੇਟਿਨ (Medical Bulletin) ਜਾਰੀ ਨਹੀਂ ਕੀਤਾ ਹੈ।
ਆਖਰੀ ਬੁਲੇਟਿਨ ਵਿੱਚ ਦੱਸਿਆ ਗਿਆ ਸੀ ਕਿ ਰਾਜਵੀਰ (Rajvir Jawanda) ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਹਨ, ਜਿਸ ਕਾਰਨ ਉਨ੍ਹਾਂ ਦੇ ਸਰੀਰ ਦੇ ਅੰਗ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ ਹਨ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਬਣਾਏ ਹੋਏ ਹੈ।
ਪਰਿਵਾਰ ਅਤੇ ਪ੍ਰਸ਼ੰਸਕ ਕਰ ਰਹੇ ਅਰਦਾਸ, ਹਰਭਜਨ ਮਾਨ ਵੀ ਪਹੁੰਚੇ
ਰਾਜਵੀਰ ਜਵੰਦਾ ਦੇ ਜਲਦੀ ਸਿਹਤਯਾਬ ਹੋਣ ਲਈ ਦੁਆਵਾਂ ਅਤੇ ਅਰਦਾਸਾਂ ਦਾ ਦੌਰ ਜਾਰੀ ਹੈ। ਬੀਤੇ ਦਿਨ, ਉਨ੍ਹਾਂ ਦੀ ਸਲਾਮਤੀ ਲਈ ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ।
ਇਹ ਪਾਠ ਰਾਜਵੀਰ ਦੀ ਮਾਂ ਅਤੇ ਸਾਥੀ ਕਲਾਕਾਰਾਂ ਵੱਲੋਂ ਕਰਵਾਇਆ ਗਿਆ ਸੀ, ਜਿਸ ਵਿੱਚ ਪੰਜਾਬ ਦੇ ਦਿੱਗਜ ਗਾਇਕ ਹਰਭਜਨ ਮਾਨ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। Rajvir Jawanda Health Update

