Tarn Taran by-Election: ਅੰਮ੍ਰਿਤਪਾਲ ਦੀ ਪਾਰਟੀ ਵੀ ਲੜੇਗੀ ਚੋਣ
ਚੰਡੀਗੜ੍ਹ
ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਤਰਨਤਾਰਨ ਜ਼ਿਮਨੀ ਚੋਣ ਲੜ੍ਹਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਐਮਪੀ ਸਰਬਜੀਤ ਸਿੰਘ ਖ਼ਾਲਸਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇੱਕ ਦੋ ਦਿਨਾਂ ਵਿੱਚ ਉਮੀਦਵਾਰ ਦਾ ਨਾਮ ਐਲਾਨ ਦੇਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ, ਅੰਮ੍ਰਿਤਪਾਲ ਦਾ ਪਿਤਾ ਤਰਸੇਮ ਸਿੰਘ ਉਮੀਦਵਾਰ ਦਾ ਨਾਮ ਦੱਸਣਗੇੇ।
ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਦੇ ਤਰਨਤਾਰਨ ਹਲਕੇ ਵਿੱਚ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੇ ਵੱਲੋਂ ਵੋਟਿੰਗ ਅਤੇ ਕਾਊਂਟਿੰਗ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।
ਤਰਨਤਾਰਨ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ, ਜਦੋਂਕਿ ਇਨ੍ਹਾਂ ਚੋਣਾਂ ਦਾ ਨਤੀਜਾ 14 ਨਵੰਬਰ ਨੂੰ ਆਵੇਗਾ।
ਦੱਸ ਦਈਏ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।
ਪੰਜਾਬ ਦੀਆਂ ਚਾਰ ਵੱਡੀਆਂ ਪਾਰਟੀਆਂ ਨੇ ਉਮੀਦਵਾਰ ਐਲਾਨੇ
- ਆਮ ਆਦਮੀ ਪਾਰਟੀ ਵੱਲੋਂ ਹਰਮੀਤ ਸਿੰਘ ਸੰਧੂ
- ਅਕਾਲੀ ਦਲ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ
- ਕਾਂਗਰਸ ਵੱਲੋਂ ਕਰਨਵੀਰ ਸਿੰਘ ਬੁਰਜ
- ਭਾਜਪਾ ਵੱਲੋਂ ਹਰਜੀਤ ਸਿੰਘ ਸੰਧੂ

