ਪੰਜਾਬ ਸਰਕਾਰ ਵੱਲੋਂ 2 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਲਿਸਟ
Punjab News-
ਪੰਜਾਬ ਸਰਕਾਰ ਵੱਲੋਂ 2 ਆਈਏਐਸ ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ।

ਇਸ ਵਿੱਚ ਆਈਏਐਸ ਸੰਦੀਪ ਹੰਸ ਫੂਡ ਪ੍ਰੋਸੈਸਿੰਗ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਸੰਭਾਲਣਗੇ, ਨਾਲ ਹੀ ਫੂਡ ਪ੍ਰੋਸੈਸਿੰਗ ਮਿਸ਼ਨ ਦੇ ਡਾਇਰੈਕਟਰ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਇਹ ਜ਼ਿੰਮੇਵਾਰੀ ਪਹਿਲਾਂ ਆਈਏਐਸ ਜਸਪ੍ਰੀਤ ਸਿੰਘ ਕੋਲ ਸੀ।
ਜਸਪ੍ਰੀਤ ਸਿੰਘ ਨੂੰ ਪੰਜਾਬ ਸੂਚਨਾ ਅਤੇ ਸੰਚਾਰ ਤਕਨਾਲੋਜੀ ਨਿਗਮ ਲਿਮਟਿਡ ਦਾ ਪ੍ਰਬੰਧ ਨਿਰਦੇਸ਼ਕ ਬਣਾਇਆ ਗਿਆ ਹੈ।
ਇਸ ਤੋਂ ਇਲਾਵਾ, ਇੱਕ ਵਾਧੂ ਜ਼ਿੰਮੇਵਾਰੀ ਵਜੋਂ, ਉਹ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਦਾ ਕੰਮ ਵੀ ਦੇਖਣਗੇ।

