Cabinet Meeting: ਕੇਂਦਰੀ ਕੈਬਨਿਟ ਨੇ ਲਏ ਵੱਡੇ ਫ਼ੈਸਲੇ! 12,000 ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Cabinet Meeting:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਦੀਵਾਲੀ ਅਤੇ ਛੱਠ ਲਈ 12,000 ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਚਾਰ ਨਵੇਂ ਰੇਲ ਰੂਟਾਂ ਦਾ ਵੀ ਐਲਾਨ ਕੀਤਾ ਗਿਆ।
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਕੈਬਨਿਟ ਨੇ ਅੱਜ ਚਾਰ ਰੇਲਵੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ। ਭੁਸਾਵਲ ਤੋਂ ਵਰਧਾ ਤੱਕ ਤੀਜੀ ਅਤੇ ਚੌਥੀ ਲੇਨ ਨੂੰ ਮਨਜ਼ੂਰੀ ਦਿੱਤੀ ਗਈ। ਗੋਂਡੀਆ-ਡੋਂਗਰਗੜ੍ਹ ਚੌਥੀ ਲਾਈਨ ਨੂੰ ਮਨਜ਼ੂਰੀ ਦਿੱਤੀ ਗਈ।
ਇਸ ਤੋਂ ਇਲਾਵਾ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਈ ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਜਾਣਗੀਆਂ। ਇਹ ਕਦਮ ਤਿਉਹਾਰਾਂ ਦੌਰਾਨ ਦੇਸ਼ ਭਰ ਤੋਂ ਬਿਹਾਰ, ਉੱਤਰ ਪ੍ਰਦੇਸ਼ ਅਤੇ ਉੱਤਰੀ ਭਾਰਤ ਜਾਣ ਵਾਲੇ ਯਾਤਰੀਆਂ ਦੀ ਭੀੜ ਨੂੰ ਸੰਭਾਲਣ ਲਈ ਚੁੱਕਿਆ ਗਿਆ ਹੈ।
ਉਨ੍ਹਾਂ ਕਿਹਾ, “ਪਿਛਲੇ ਸਾਲ, ਅਸੀਂ 7,500 ਵਿਸ਼ੇਸ਼ ਰੇਲਗੱਡੀਆਂ ਚਲਾਈਆਂ ਸਨ, ਪਰ ਇਸ ਵਾਰ ਅਸੀਂ ਆਪਣੀ ਸਮਰੱਥਾ ਦੁੱਗਣੀ ਤੋਂ ਵੀ ਵੱਧ ਕਰ ਰਹੇ ਹਾਂ। 10,000 ਰੇਲਗੱਡੀਆਂ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਅਤੇ ਬਾਕੀ ਰੇਲਗੱਡੀਆਂ ਮੰਗ ਅਨੁਸਾਰ ਜੋੜੀਆਂ ਜਾਣਗੀਆਂ।”

