ਮਨ ਕੀ ਬਾਤ ਲਈ PM ਮੋਦੀ ਨੇ ਮੰਗੇ ਜਨਤਾ ਤੋਂ ਸੁਝਾਅ
ਪੰਜਾਬ ਨੈੱਟਵਰਕ, ਨਵੀਂ ਦਿੱਲੀ-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 28 ਜੁਲਾਈ ਨੂੰ ਹੋਣ ਵਾਲੇ ਮਨ ਕੀ ਬਾਤ ਪ੍ਰੋਗਰਾਮ ਲਈ ਨਾਗਰਿਕਾਂ ਤੋਂ ਸੁਝਾਅ ਮੰਗੇ ਨੇ।
ਪ੍ਰਧਾਨ ਮੰਤਰੀ ਨੇ ਇਸ ਗੱਲ ਤੇ ਖੁਸ਼ੀ ਪ੍ਰਗਟਾਈ ਹੈ ਕਿ ਖਾਸ ਤੌਰ ਤੇ ਬਹੁਤ ਸਾਰੇ ਨੌਜਵਾਨ ਸਮਾਜ ਨੂੰ ਬਦਲਣ ਦੇ ਮੰਤਵ ਨਾਲ ਸਮੂਹਿਕ ਯਤਨਾਂ ਨੂੰ ਉਜਾਗਰ ਕਰ ਰਹੇ ਨੇ। ਪ੍ਰਧਾਨ ਮੰਤਰੀ ਨੇ ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਏ ਕਿ, ਜਿਨਾਂ ਨੇ ਅਜੇ ਤੱਕ Mygov ਜਾਂ ਨਮੋ ਐਪ ਤੇ ਆਪਣੇ ਸੁਝਾਅ ਸਾਂਝੇ ਨਹੀਂ ਕੀਤੇ।
ਪ੍ਰਧਾਨ ਮੰਤਰੀ ਨੇ ਇੱਕ ਸੋਸ਼ਲ ਮੀਡੀਆ ਪੋਸਟ ਤੇ ਕਿਹਾ ਕਿ ਉਹਨਾਂ ਨੂੰ ਇਸ ਮਹੀਨੇ ਦੇ ਮਨ ਕੀ ਬਾਤ ਲਈ ਬਹੁਤ ਸਾਰੇ ਇਨਪੁੱਟ ਮਿਲ ਰਹੇ ਨੇ। ਪ੍ਰਧਾਨ ਮੰਤਰੀ ਨੂੰ ਆਪਣੇ ਵਿਚਾਰ 1800 11 7800 ਤੇ ਸੁਨੇਹਾ ਰਿਕਾਰਡ ਕਰਵਾ ਕੇ ਵੀ ਸਾਂਝੇ ਕੀਤੇ ਜਾ ਸਕਦੇ ਨੇ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਆਕਾਸ਼ਵਾਣੀ ਤੇ ਪ੍ਰਸਾਰਤ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਅਤੇ ਦੁਨੀਆਂ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਨੇ।