Canada News: ਦਰਦਨਾਕ ਸੜਕ ਹਾਦਸੇ ‘ਚ ਪੰਜਾਬੀ ਪਿਓ-ਪੁੱਤ ਦੀ ਮੌਤ
Canada News : ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਦੇ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾ ਦੇ ਪ੍ਰਦੀਪ ਕੁਮਾਰ ਦੇ ਪਰਿਵਾਰ ਨਾਲ ਭਿਆਨਕ ਹਾਦਸਾ ਵਾਪਰਿਆ ਹੈ।
ਜਿਸ ਦੌਰਾਨ ਪ੍ਰਦੀਪ ਕੁਮਾਰ ਤੇ ਉਸ ਦੇ ਪੁੱਤਰ ਪੁੱਤਰ ਹਿਆਸ ਦੀ ਮੌਤ ਹੋ ਗਈ ਹੈ, ਜਦਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਮਾਣਾ ਦਾ ਪਿੰਡ ਫਤਿਹਗੜ੍ਹ ਛੰਨਾ ਦਾ ਰਹਿਣ ਵਾਲਾ ਪ੍ਰਦੀਪ ਕੁਮਾਰ ਸ਼ਰਮਾ 15 ਸਾਲ ਪਹਿਲਾਂ ਬਾਰ੍ਹਵੀਂ ਦੀ ਪੜ੍ਹਾਈ ਕਰਨ ਉਪਰੰਤ ਕੈਨੇਡਾ (Canada) ਆਪਣੇ ਪਰਿਵਾਰ ਦੀ ਖੁਸ਼ਹਾਲੀ ਦੇ ਲਈ ਸੁਪਨਾ ਲੈ ਕੇ ਗਿਆ ਸੀ ਅਤੇ ਉੱਥੇ ਜਾ ਕੇ ਹੀ ਉਸਦਾ ਵਿਆਹ ਦਿੱਲੀ ਦੀ ਇੱਕ ਲੜਕੀ ਅੰਸਲਾ ਨਾਲ ਹੋ ਗਿਆ ਅਤੇ ਉਹਨਾਂ ਦਾ ਇੱਕ ਬੇਟਾ ਪੈਦਾ ਹੋਇਆ।
ਇਸ ਸਮੇਂ ਉਸ ਦੇ ਪੁੱਤਰ ਹਿਆਸ ਦੀ ਉਮਰ 7 ਸਾਲ ਦੇ ਕਰੀਬ ਸੀ। ਉਨ੍ਹਾਂ ਦੱਸਿਆ ਕਿ ਪ੍ਰਦੀਪ ਕੁਮਾਰ ਆਪਣੇ ਬੱਚੇ ਤੇ ਪਤਨੀ ਨਾਲ ਆਪਣੀ ਵਿਆਹ ਦੀ ਵਰ੍ਹੇਗੰਢ ਮਨਾਉਣ ਦੇ ਲਈ ਅਮਰੀਕਾ (US) ਗਿਆ, ਜਿੱਥੇ ਉਸਦੇ ਕੁਝ ਰਿਸ਼ਤੇਦਾਰ ਰਹਿੰਦੇ ਸਨ।
ਇਸ ਦੌਰਾਨ ਵਾਪਸ ਕੈਨੇਡਾ (Canada) ਦੇ ਵਿੱਚ ਕਾਰ ਰਾਹੀਂ ਪਰਤ ਰਹੇ ਸਨ ਤਾਂ ਉਹਨਾਂ ਦੀ ਕਾਰ, ਇੱਕ ਟਰੱਕ ਨਾਲ ਟਕਰਾ ਗਈ, ਜਿਸ ਨਾਲ ਪ੍ਰਦੀਪ ਕੁਮਾਰ ਅਤੇ ਉਸਦੇ ਬੇਟੇ ਦੀ ਇਸ ਹਾਦਸੇ ਵਿੱਚ ਮੌਤ ਹੋਈ ਹੈ, ਜਦਕਿ ਪਤਨੀ ਜਖਮੀ ਹੋਈ ਹੈ। ਉਸ ਨੂੰ ਕੈਨੇਡਾ (Canada) ਦੇ ਹਸਪਤਾਲ ਦੇ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ।
ਪ੍ਰਦੀਪ ਕੁਮਾਰ ਦੀ ਮੌਤ ਨਾਲ ਜੱਦੀ ਪਿੰਡ ਫਤਿਹਗੜ੍ਹ ਛੰਨਾ ਵਿੱਚ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਹੈ। ptc

