Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਲੈ ਕੇ ਵੱਡੀ ਖ਼ਬਰ; ਮਾਨ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ

All Latest NewsHealth NewsNews FlashPunjab NewsTop BreakingTOP STORIES

 

Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਿਹਤ ਸਟਾਫ਼ ਉੱਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਰੋਕਣ ਵਾਸਤੇ ਮਾਨ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ।

ਸੂਬਾ ਸਰਕਾਰ ਨੇ ਪਾਇਲਟ ਪ੍ਰੋਜੈਕਟ ਦੇ ਤਹਿਤ 23 ਜ਼ਿਲ੍ਹਾ ਹਸਪਤਾਲਾਂ ਵਿੱਚ 200 ਸੁਰੱਖਿਆ ਗਾਰਡ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਹ ਤਾਇਨਾਤੀ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (PESCO) ਦੇ ਅਧੀਨ ਕੀਤੀ ਜਾਵੇਗੀ।

ਸਾਰੀ ਪ੍ਰਕਿਰਿਆ ਇਸ ਮਹੀਨੇ ਦੇ ਅੰਤ ਤੱਕ ਪੂਰੀ ਹੋ ਜਾਵੇਗੀ। ਜੇਕਰ ਇਹ ਪ੍ਰੋਜੈਕਟ ਸਫਲ ਹੁੰਦਾ ਹੈ ਤਾਂ ਇਸਨੂੰ ਹੋਰ ਹਸਪਤਾਲਾਂ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਇਸ ਫੈਸਲੇ ਨਾਲ ਡਾਕਟਰਾਂ ਨੇ ਰਾਹਤ ਦਾ ਸਾਹ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਜਨਤਾ ਨੂੰ ਬਹੁਤ ਫਾਇਦਾ ਹੋਵੇਗਾ। ਇਹ ਸਟਾਫ਼ ਐਮਰਜੈਂਸੀ ਵਿਭਾਗ ਵਿੱਚ ਤਾਇਨਾਤ ਕੀਤਾ ਜਾਵੇਗਾ।

ਇਨ੍ਹਾਂ ਸੁਰੱਖਿਆ ਗਾਰਡਾਂ ਨੂੰ 31 ਮਾਰਚ 2026 ਤੱਕ ਆਊਟਸੋਰਸ ਕੀਤਾ ਜਾਵੇਗਾ। ਪੰਜਾਬ ਸਰਕਾਰ ਦੀ ਰਾਖਵਾਂਕਰਨ ਨੀਤੀ ਇਨ੍ਹਾਂ ਦੀਆਂ ਨਿਯੁਕਤੀਆਂ ‘ਤੇ ਲਾਗੂ ਹੋਵੇਗੀ।

ਇਨ੍ਹਾਂ ਕਰਮਚਾਰੀਆਂ ਨੂੰ ਪੰਜਾਬ ਸਿਹਤ ਪ੍ਰਣਾਲੀ ਨਿਗਮ ਦੁਆਰਾ ਚਲਾਈ ਜਾ ਰਹੀ ਇੱਕ ਯੋਜਨਾ ਦੇ ਤਹਿਤ ਤਨਖਾਹ ਦਿੱਤੀ ਜਾਵੇਗੀ। ਪੀਸੀਐਮਐਸ (PESCO) ਐਸੋਸੀਏਸ਼ਨ ਪੰਜਾਬ ਦੇ ਡਾ. ਅਖਿਲ ਸਰੀਨ ਨੇ ਕਿਹਾ ਕਿ ਇਹ ਸਰਕਾਰ ਦਾ ਇੱਕ ਚੰਗਾ ਕਦਮ ਹੈ। ਇਸ ਨਾਲ ਹਸਪਤਾਲ ਵਿੱਚ ਡਾਕਟਰਾਂ ਲਈ ਇੱਕ ਅਨੁਕੂਲ ਮਾਹੌਲ ਮਿਲੇਗਾ। ptc

 

 

Media PBN Staff

Media PBN Staff

Leave a Reply

Your email address will not be published. Required fields are marked *