ਹੁਣ ਅੱਤਵਾਦੀਆਂ ਦੇ ਨੈੱਟਵਰਕ ਦਾ ਹੋਵੇਗਾ ਖਾਤਮਾ, ਕੇਂਦਰ ਸਰਕਾਰ ਨੇ ਚੁੱਕੇ ਸਖ਼ਤ ਕਦਮ
ਪੰਜਾਬ ਨੈੱਟਵਰਕ, ਨਵੀਂ ਦਿੱਲੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਈਬੀ ਦੇ ਮਲਟੀ ਏਜੰਸੀ ਸੈਂਟਰ ਦੇ ਕੰਮ ਕਾਜ ਦੀ ਸਮੀਖਿਆ ਕੀਤੀ। ਅਮਿਤ ਸ਼ਾਹ ਨੇ ਸੁਰੱਖਿਆ ਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਮੁਖੀਆਂ ਨਾਲ ਇਸ ਦੌਰਾਨ ਵੱਖ-ਵੱਖ ਮੁੱਦਿਆਂ ਤੇ ਗੱਲਬਾਤ ਵੀ ਕੀਤੀ।
ਉਹਨਾਂ ਦੇਸ਼ ਭਰ ਦੀਆਂ ਸੁਰੱਖਿਆ ਏਜੰਸੀਆਂ ਦੇ ਮੁਖੀਆਂ ਨੂੰ ਕੌਮੀ ਸੁਰੱਖਿਆ ਦੇ ਲਈ ਇੱਕੋ ਜਿਹਾ ਦ੍ਰਿਸ਼ਟੀਕੋਣ ਅਪਣਾਉਣ ਦੀ ਹਿਦਾਇਤ ਦਿੱਤੀ। ਅਮਿਤ ਸ਼ਾਹ ਨੇ ਅੱਤਵਾਦੀਆਂ ਦੇ ਤਾਣੇ ਬਾਣੇ ਅਤੇ ਉਹਨਾਂ ਦੇ ਸਹਾਇਕ ਈਕੋ ਸਿਸਟਮ ਨੂੰ ਖਤਮ ਕਰਨ ਲਈ ਸਾਰੀਆਂ ਏਜੰਸੀਆਂ ਵਿਚਾਲੇ ਵਧੇਰੇ ਤਾਲਮੇਲ ਤੇ ਜ਼ੋਰ ਦਿੱਤਾ।
ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ ਉਭਰਦੇ ਸੁਰੱਖਿਆ ਖਤਰਿਆਂ ਨਾਲ ਨਜਿੱਠਣ ਲਈ ਅੱਤਵਾਦੀ ਨੈਟਵਰਕ ਅਤੇ ਉਹਨਾਂ ਦੇ ਸਹਾਇਕ ਪ੍ਰਣਾਲੀ ਨੂੰ ਖਤਮ ਕਰਨ ਵਾਸਤੇ ਸੁਰੱਖਿਆ ਤੇ ਕਾਨੂੰਨੀ ਏਜੰਸੀਆਂ ਵਿਚਾਲੇ ਤਾਲਮੇਲ ਵਧਾਉਣਾ ਜਰੂਰੀ ਹੈ।
ਅਮਿਤ ਸ਼ਾਹ ਨੇ ਇੰਟੈਲੀਜੈਂਸ ਬਿਊਰੋ ਦੇ ਮਲਟੀ ਏਜੰਸੀ ਸੈਂਟਰ, ਜਿਸ ਕੋਲ ਦੇਸ਼ ਦੀਆਂ ਸੁਰੱਖਿਆ ਚੁਨੌਤੀਆਂ ਨਾਲ ਨਜਿੱਠਣ ਦੀ ਜਿੰਮੇਵਾਰੀ ਹੈ, ਦੇ ਕੰਮ ਕਾਜ ਦੀ ਵੀ ਸਮੀਖਿਆ ਕੀਤੀ। ਗ੍ਰਹਿ ਮੰਤਰੀ ਨੇ ਦੁਹਰਾਇਆ ਕਿ ਨਵੀਆਂ ਤੇ ਉਭਰਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਰੱਖਿਆ ਏਜੰਸੀਆਂ ਨੂੰ ਹਮੇਸ਼ਾ ਇੱਕ ਕਦਮ ਅੱਗੇ ਰਹਿਣਾ ਚਾਹੀਦਾ ਹੈ।