ਵੱਡੀ ਖ਼ਬਰ: ਪਟਾਕਾ ਫ਼ੈਕਟਰੀ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ
News Alert: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ ‘ਤੇ ਕੀਤਾ ਦੁੱਖ ਪ੍ਰਗਟ
News Alert: ਆਂਧਰਾ ਪ੍ਰਦੇਸ਼ ਦੇ ਅੰਬੇਡਕਰ ਕੋਨਸੀਮਾ ਜ਼ਿਲ੍ਹੇ ਦੇ ਰਾਏਵਰਮ ਮੰਡਲ ਦੇ ਕੋਮਰੀਪਾਲੇਮ ਪਿੰਡ ਵਿੱਚ ਲਕਸ਼ਮੀ ਗਣਪਤੀ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਦੋਂਕਿ ਕੁੱਝ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਹੈ।
ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਕੁੱਲ ਛੇ ਲੋਕਾਂ ਦੀ ਜਾਨ ਚਲੀ ਗਈ ਅਤੇ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਅਨਾਪਰਥੀ ਦੇ ਵਿਧਾਇਕ ਨੱਲਾਮਿਲੀ ਰਾਮਕ੍ਰਿਸ਼ਨ ਰੈਡੀ ਨੇ ਘਟਨਾ ਸਥਾਨ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਇਹ ਕਾਰੋਬਾਰ ਪਿਛਲੇ 75 ਸਾਲਾਂ ਤੋਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿੱਚ ਕੰਮ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ, “ਅਸੀਂ ਸਰਕਾਰ ਕੋਲ ਇਹ ਮੁੱਦਾ ਉਠਾਇਆ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਲਈ ਵਿਚਾਰ-ਵਟਾਂਦਰਾ ਚੱਲ ਰਿਹਾ ਹੈ।
ਉਨ੍ਹਾਂ ਕਿਹਾ, ਜਲਦੀ ਹੀ ਇਸ ਬਾਰੇ ਅਧਿਕਾਰਤ ਐਲਾਨ ਕੀਤਾ ਜਾਵੇਗਾ”। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕੁੱਲ ਛੇ ਲੋਕਾਂ ਦੀ ਜਾਨ ਚਲੀ ਗਈ ਅਤੇ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ।

