Live- ਰਾਜਵੀਰ ਜਵੰਦਾ ਦਾ ਹੋਇਆ ਅੰਤਿਮ ਸਸਕਾਰ, ਵੇਖੋ ਲਾਈਵ
ਰਾਜਵੀਰ ਜਵੰਦਾ ਦਾ ਹੋਇਆ ਅੰਤਿਮ ਸਸਕਾਰ, ਵੇਖੋ ਲਾਈਵ
ਪੰਜਾਬੀ ਸੰਗੀਤ ਜਗਤ ਦੇ ਹਰਮਨ ਪਿਆਰੇ ਗਾਇਕ ਰਾਜਵੀਰ ਜਵੰਦਾ (Rajvir Jawanda) ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਹੋ ਗਿਆ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਸ਼ੰਸਕ ਅਤੇ ਕਰੀਬੀ ਸ਼ਾਮਲ ਹੋਏ।
ਇਸ ਬੇਹੱਦ ਗਮਗੀਨ ਮਾਹੌਲ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨ। ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ, ਕਈ ਪੰਜਾਬੀ ਕਲਾਕਾਰ ਅਤੇ ਰਾਜਨੇਤਾ ਵੀ ਇਸ ਦੁੱਖ ਦੀ ਘੜੀ ਵਿੱਚ ਪਹੁੰਚੇ ਹਨ।
ਰਾਜਵੀਰ ਜਵੰਦਾ ਦੀ ਜ਼ਿੰਦਗੀ ਇੱਕ ਦੁਖਦਾਈ ਸੜਕ ਹਾਦਸੇ ਕਾਰਨ 35 ਸਾਲ ਦੀ ਛੋਟੀ ਉਮਰ ਵਿੱਚ ਹੀ ਖਤਮ ਹੋ ਗਈ। 27 ਸਤੰਬਰ ਨੂੰ ਰਾਜਵੀਰ ਆਪਣੀ ਬਾਈਕ ‘ਤੇ ਸ਼ਿਮਲਾ ਜਾ ਰਹੇ ਸਨ, ਇਸੇ ਦੌਰਾਨ ਉਹ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।
ਹਾਦਸੇ ਵਿੱਚ ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ 12 ਦਿਨਾਂ ਤੱਕ ਜ਼ਿੰਦਗੀ ਅਤੇ ਮੌਤ ਨਾਲ ਜੂਝਣ ਤੋਂ ਬਾਅਦ ਮਲਟੀ-ਆਰਗਨ ਫੇਲੀਅਰ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।

