Punjab Breaking: ਪੰਜਾਬ ਕੈਬਨਿਟ ਦੀ ਦੀਵਾਲੀ ਤੋਂ ਪਹਿਲਾਂ ਹੋ ਰਹੀ ਵੱਡੀ ਮੀਟਿੰਗ! ਕਈ ਫ਼ੈਸਲਿਆਂ ‘ਤੇ ਲੱਗੇਗੀ ਮੋਹਰ
Punjab Breaking: ਦੀਵਾਲੀ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ।
ਜਾਣਕਾਰੀ ਅਨੁਸਾਰ, ਪੰਜਾਬ ਕੈਬਨਿਟ ਦੀ ਇਹ ਮੀਟਿੰਗ 13 ਅਕਤੂਬਰ ਨੁੰ ਦੁਪਹਿਰੇ 3 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ, ਇਸ ਮੀਟਿੰਗ ਵਿੱਚ ਜਿੱਥੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਵਿਚਾਰਿਆ ਜਾਵੇਗਾ, ਉੱਥੇ ਹੀ ਕਈ ਫ਼ੈਸਲਿਆਂ ‘ਤੇ ਮੋਹਰ ਵੀ ਲਗਾਈ ਜਾਵੇਗੀ।


